19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਜਾਇਆ ਹਫ਼ਤਾਵਾਰੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 22-09-2025

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਦਾ ਹਫਤਾਵਾਰੀ ਸਮਾਗਮ ਸਾਰਾਗੜੀ ਦੇ ਸਿੱਖ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਟਾਊਨ ਹਾਲ ਵਿਖੇ ਸਜਾਇਆ ਗਿਆ | ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ 'ਚ ਭਾਈ ਜਵਾਹਰ ਲਾਲ ਸਿੰਘ, ਭਾਈ ਹਰਮਨਪ੍ਰੀਤ ਸਿੰਘ, ਭਾਈ ਅਮਰਜੀਤ ਸਿੰਘ ਰੰਧਾਵਾ ਅਤੇ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਟੇਜ ਦੀ ਸੇਵਾ ਗਰਬਖ਼ਸ਼ ਸਿੰੰਘ ਵਲੋਂ ਨਿਭਾਈ ਗਈ | ਇਸ ਦੌਰਾਨ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਸਾਹਿਬ ਵਲੋਂ ਰਾਗੀ ਜਥਿਆਂ ਅਤੇ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਸਤਿੰਦਰ ਸਿੰਘ ਅਤੇ ਹੋਰ ਅਹੁੱਦੇਦਾਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭੁਪਿੰਦਰ ਸਿੰਘ, ਜਗਦੀਸ਼ ਸਿੰਘ ਆਹਲੂਵਾਲੀਆ, ਸ਼ਰਨਜੀਤ ਸਿੰਘ ਡੀਈਸੀ ਫੈਨ, ਅਵਤਾਰ ਸਿੰਘ ਖਾਲਸਾ, ਕਵਲਜੀਤ ਸਿੰਘ, ਹੀਰਾ ਸਿੰਘ, ਹਰਜਿੰਦਰ ਸਿੰਘ, ਜਸਬੀਰ ਸਿੰਘ ਅਰੋੜਾ, ਗੁਰਬੀਰ ਸਿੰਘ, ਇੰਦਰਜੀਤ ਸਿੰਘ ਮੱਕੜ, ਦਰਸ਼ਨ ਸਿੰਘ ਅਤੇ ਵੱਡੀ ਗਿਣਤੀ ਵਿਚ ਹੋਰ ਸੰਗਤਾਂ ਮੌਜੂਦ ਸਨ | ਇਸ ਮੌਕੇ 'ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਪ੍ਰੀਖਿਆਵਾਂ 'ਚ ਵਿਦਿਆਰਥੀਆਂ ਨੇ ਪਾਈ ਮੈਰਿਟ ਪੁਜ਼ੀਸ਼ਨ <br/> ਅਗਲੀ ਖ਼ਬਰ ਅਨੰਦ ਕਾਰਜ ਰਜਿਸਟ੍ਰੇਸ਼ਨ ਸੰਬੰਧੀ ਸੁਪਰੀਮ ਕੋਰਟ ਦੇ ਫੈਸਲੇ ਦਾ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵਲੋਂ ਸਵਾਗਤ
Ad Position 24