18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਅਫ਼ੀਮ ਤਸਕਰੀ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ <br/>

Ad Position 21
No active advertisement
ਅਜੀਤ ਡੈਸਕ 22-09-2025

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਅੰਤਰਰਾਜੀ ਅਫ਼ੀਮ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 2 ਤਸਕਰਾਂ ਨੂੰ ਕਾਬੂ ਕੀਤਾ ਹੈ, ਜੋ ਯੂ. ਪੀ. ਦੇ ਬਰੇਲੀ ਤੋਂ ਅਫ਼ੀਮ ਲਿਆ ਕੇ ਸੂਬੇ 'ਚ ਸਪਲਾਈ ਕਰਦੇ ਸਨ | ਪੁਲਿਸ ਨੇ ਇਨ੍ਹਾਂ ਪਾਸੋਂ 12 ਕਿਲੋਗ੍ਰਾਮ ਹੈਰੋਇਨ, ਇਕ ਥਾਰ ਕਾਰ ਤੇ 5 ਹਜ਼ਾਰ ਡਰੱਗ ਮਨੀ ਵੀ ਬਰਾਮਦ ਕੀਤੀ ਹੈ | ਇਹ ਪ੍ਰਗਟਾਵਾ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਲੈ ਦੱਸਿਆ ਕਿ ਪੁਲਿਸ ਵਲੋਂ ਇਨ੍ਹਾਂ ਦੋਵਾਂ ਨੂੰ ਗੋਲਡਨ ਗੇਟ ਅੰਮਿ੍ਤਸਰ ਵਿਖੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ ਹੈ ਗਿ੍ਫਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖਤ ਹਰਵਿੰਦਰ ਸਿੰਘ ਉਰਫ ਹੈਰੀ ਵਾਸੀ ਪਿੰਡ ਹਰੜ ਰਾਮਦਾਸ ਤੇ ਰਣਜੀਤ ਸਿੰਘ ਉਰਫ ਰਾਣਾ ਵਾਸੀ ਪਿੰਡ ਅਵਾਨ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਇਹ ਕਾਫੀ ਸਮੇਂ ਤੋਂ ਅਫੀਮ ਦੀ ਤਸਕਰੀ ਕਰ ਰਹੇ ਸਨ | ਮੱੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਰਵਿੰਦਰ ਸਿੰਘ ਉਰਫ ਹੈਰੀ ਦਾ ਭਰਾ ਗੁਰਪ੍ਰੀਤ ਸਿੰਘ ਵੀ ਇਕ ਹੋਰ ਮਾਮਲੇ ਵਿਚ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ ਜਿਸ ਪਾਸੋਂ 7 ਕਿਲੋ ਅਫੀਮ ਬਰਾਮਦ ਕੀਤੀ ਗਈ ਸੀ | ਹਰਵਿੰਦਰ ਸਿੰਘ ਉਰਫ ਹੈਰੀ 2022 ਤੋਂ ਅਫੀਮ ਤਸਕਰੀ 'ਚ ਸਰਗਰਮ ਸੀ | ਇਸ ਮੌਕੇ ਡੀ. ਸੀ. ਪੀ. ਰਵਿੰਦਰਪਾਲ ਸਿੰਘ, ਏ. ਸੀ. ਪੀ. ਹਰਮਿੰਦਰ ਸਿੰਘ ਆਦਿ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਾਕਿ ਵਲੋਂ 1965 'ਚ ਕੀਤੇ ਕਾਇਰਤਾਪੂਰਨ ਹਵਾਈ ਹਮਲੇ ਦੌਰਾਨ ਮਾਰੇ ਗਏ 52 ਲੋਕਾਂ ਦੀ ਯਾਦਗਾਰ ਦੀ ਹਾਲਤ ਤਰਸਯੋਗ <br/>... ਅਗਲੀ ਖ਼ਬਰ ਯੂਨੀਵਰਸਿਟੀ ਪ੍ਰੀਖਿਆਵਾਂ 'ਚ ਵਿਦਿਆਰਥੀਆਂ ਨੇ ਪਾਈ ਮੈਰਿਟ ਪੁਜ਼ੀਸ਼ਨ <br/>
Ad Position 24