ਸੂਬਾ ਸਰਕਾਰ ਵਲੋਂ ਹੜ੍ਹ ਪੀੜਤਾਂ ਲਈ ਕੀਤੇ ਰਾਹਤ ਕਾਰਜ ਨਾਕਾਫੀ-ਹਰਪ੍ਰਤਾਪ ਸਿੰਘ ਅਜਨਾਲਾ
ਅਜੀਤ ਡੈਸਕ
22-09-2025
ਭਾਰਤ-ਪਾਕਿਸਤਾਨ ਸਰਕਾਰਾਂ ਆਪਸੀ ਤਾਲਮੇਲ ਨਾਲ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ-ਗਿਆਨੀ ਰਘਬੀਰ ਸਿੰਘ
ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਭਾਰਤ-ਪਾਕਿਸਤਾਨ ਸਰਕਾਰਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੋਲ੍ਹਣ ਦੀ ਅਪੀਲ ਕੀਤੀ ਹੈ | ਉਨ੍ਹਾਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2019 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰ ਪੁਰਬ ਮੌਕੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਆਪਸੀ ਸਹਿਮਤੀ ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਤਿਆਰ ਹੋਈਆਂ ਸਨ ਅਤੇ ਜਿਸ ਤੋਂ ਬਾਅਦ ਇਹ ਲਾਂਘਾ ਖੋਲਿ੍ਹਆ ਗਿਆ ਤੇ ਹੁਣ ਤੱਕ ਹਜ਼ਾਰਾਂ ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਪਰ ਪਿਛਲੇ ਕੁਝ ਸਮੇਂ ਤੋਂ ਭਾਰਤ 'ਚ ਵੱਸਦੀਆਂ ਸੰਗਤਾਂ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਬੰਦ ਕੀਤੇ ਜਾਣ ਕਾਰਨ ਦਰਸ਼ਨ ਨਹੀਂ ਹੋ ਰਹੇ | ਉਨ੍ਹਾਂ ਭਾਰਤ-ਪਾਕਿਸਤਾਨ ਸਰਕਾਰਾਂ ਨੂੰ ਕਿਹਾ ਕਿ ਦੋਵੇਂ ਸਰਕਾਰਾਂ ਮਿਲ ਕੇ ਆਪਸੀ ਤਾਲਮੇਲ ਨਾਲ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ |
ਵਿਧਾਨ ਸਭਾ ਹਲਕਾ ਅਜਨਾਲਾ ਦੇ ਕਾਂਗਰਸੀ ਵਰਕਰਾਂ ਦੀ ਰੈਲੀ ਕੱਲ੍ਹ
ਹਰਸਾ ਛੀਨਾ, 21 ਸਤੰਬਰ (ਕੜਿਆਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾ. ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਾਂਗਰਸੀ ਵਰਕਰਾਂ ਦੀ ਰੈਲੀ ਅੱਡਾ ਕੁਕੜਾਂਵਾਲਾ ਸਥਿਤ ਨਿੱਜੀ ਪੈਲੇਸ ਟੀ. ਆਰ. ਵਿਲ੍ਹਾ ਵਿਖੇ 23 ਸਤੰਬਰ ਦਿਨ ਮੰਗਲਵਾਰ ਨੂੰ ਹੋਵੇਗੀ, ਜਿਸ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਨਿਯੁਕਤ ਕੀਤੇ ਅਬਜਰਵਰ ਸੀ. ਪੀ. ਜੋਸ਼ੀ ਸਾ. ਕੇਂਦਰੀ ਮੰਤਰੀ ਤੇ ਸਪੀਕਰ ਵਿਸੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਕਾਂਗਰਸੀ ਵਰਕਰਾਂ ਦੀਆਂ ਭਾਵਨਾਵਾਂ ਨੂੰ ਸਮਝਣਗੇ | ਉਨ੍ਹਾਂ ਕਿਹਾ ਕਿ ਰੈਲੀ ਵਿਚ ਸੂਬੇ ਅਤੇ ਜ਼ਿਲ੍ਹੇ ਦੇ ਸੀਨੀਅਰ ਆਗੂ ਵੀ ਹਾਜ਼ਰੀ ਭਰਨਗੇ | ਸ. ਅਜਨਾਲਾ ਨੇ ਬੀਤੇ ਦਿਨੀ ਪੰਜਾਬ ਵਿਚ ਆਏ ਹੜਾਂ ਸੰਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤਾਂ ਅਨੁਸਾਰ ਸੂਬਾ ਸਰਕਾਰ ਵਲੋਂ ਕੀਤੇ ਪ੍ਰਬੰਧ ਨਾਕਾਫੀ ਸਨ |