08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪ. ਸ. ਸ. ਫ. ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਯੋਗ ਮੁਆਵਜ਼ਾ ਦੇਣ ਸੰਬੰਧੀ ਦਿੱਤੇ ਜਾ ਰਹੇ ਧਰਨਿਆਂ 'ਚ ਸ਼ਮੂਲੀਅਤ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 23-09-2025
ਅੰਮਿ੍ਤਸਰ, 22 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ 'ਚ ਲਿਆਉਣ ਅਤੇ ਪ੍ਰਭਾਵਿਤ ਲੋਕਾਂ ਨੂੰ ਸਹੀ ਅਤੇ ਸਮੇਂ ਸਿਰ ਢੁਕਵਾਂ ਮੁਆਵਜ਼ਾ ਦਿਵਾਉਣ ਲਈ ਸਰਕਾਰ ਖਿਲ਼ਾਫ 26 ਸਤੰਬਰ ਨੂੰ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ 'ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ | ਇਸ ਸੰਬੰਧੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਨਰਿੰਦਰ ਸਿੰਘ ਨੇ ਦੱਸਿਆ ਕਿ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਦੇ ਲੋਕਾਂ ਦੀ ਸਵੈ ਸੇਵੀ ਸੰਸਥਾਵਾਂ ਆਪਣੇ ਤੌਰ 'ਤੇ ਭਾਵੇਂ ਮਦਦ ਕਰ ਰਹੀਆਂ ਹਨ ਜੋ ਕਿ ਵਕਤੀ ਹੈ, ਪਰ ਇਨ੍ਹਾਂ ਦੇ ਮੁੜ ਵਸੇਬੇ ਅਤੇ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਨੂੰ ਠੋਸ ਕਦਮ ਉਠਾਉਣ ਦੀ ਲੋੜ ਹੈ ਤਾਂ ਕਿ ਇਹ ਲੋਕ ਆਪਣੇ ਪੈਰਾਂ ਸਿਰ ਹੋ ਸਕਣ | ਇਸ ਤਰ੍ਹਾਂ ਗੌਰਮਿੰਟ ਟੀਚਰਜ਼ ਯੂਨੀਅਨ ਵੀ ਆਪਣੇ ਤੌਰ ਤੇ ਪੀੜ੍ਹਤ ਪਰਿਵਾਰਾਂ ਦੇ ਬੱਚਿਆਂ ਲਈ ਆਪਣੇ ਸੀਮਤ ਸਾਧਨਾਂ ਨਾਲ ਮਦਦ ਕਰ ਰਹੀ ਹੈ | ਇਸ ਮੀਟਿੰਗ 'ਚ ਉਪਰੋਕਤ ਆਗੂਆਂ ਤੋਂ ਇਲਾਵਾ ਸਵਿੰਦਰ ਸਿੰਘ ਭੱਟੀ, ਸੁੱਚਾ ਸਿੰਘ ਟਰਪਈ, ਪ੍ਰੇਮ ਚੰਦ ਅਜ਼ਾਦ, ਮੰਗਲ ਸਿੰਘ ਟਾਂਡਾ, ਹਰਵਿੰਦਰ ਸਿੰਘ ਸੁਲਤਾਨਵਿੰਡ, ਇੰਦਰਜੀਤ ਰਿਸ਼ੀ, ਕਰਮਜੀਤ ਸਿੰਘ ਕੇ. ਪੀ., ਬੋਬਿੰਦਰ ਸਿੰਘ, ਰਣਬੀਰ ਸਿੰਘ ਉੱਪਲ, ਸਤਨਾਮ ਸਿੰਘ ਜੱਸੜ, ਜਤਿਨ ਸ਼ਰਮਾ, ਹੀਰਾ ਸਿੰਘ ਭੱਟੀ, ਹਰਮਨਦੀਪ ਸਿੰਘ ਭੰਗਾਲੀ, ਸਰਬਜੀਤ ਸਿੰਘ ਤਰਸਿੱਕਾ, ਅੰਗਰੇਜ਼ ਸਿੰਘ, ਰਵਿੰਦਰ ਸਿੰਘ ਰੰਧਾਵਾ, ਬਲਵਿੰਦਰ ਸਿੰਘ ਭੱਟੀ, ਨਵਜੋਤ ਰਤਨ, ਕਮਲ ਕਨੋਜੀਆ, ਰਵੀਇੰਦਰਪਾਲ ਸਿੰਘ ਰਸੂਲਪੁਰ, ਯਾਦਵਿੰਦਰ ਸਿੰਘ ਸੰਧੂ, ਦਲਬੀਰ ਸਿੰਘ ਔਲਖ, ਜਗਦੀਪ ਸਿੰਘ ਟਰਪਈ, ਗੁਰਿੰਦਰ ਸਿੰਘ ਰੰਧਾਵਾ, ਇੰਦਰਪ੍ਰੀਤ ਸਿੰਘ, ਹਰਵਿੰਦਰ ਸਿੰਘ ਜਲਾਲਾਬਾਦ, ਗੁਰਦੀਪ ਸਿੰਘ ਸਭਰਵਾਲ ਅਤੇ ਨਿਰਮਲ ਸਿੰਘ ਭੋਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਭਵਿੱਖ ਦਾ ਨਕਸ਼ਾ ਬਣਾਉਣਾ : ਰਾਸ਼ਟਰੀ ਆਰਥਿਕ ਵਿਕਾਸ ਲਈ ਇਕ ਵੈਕਟਰ ਵਜੋਂ ਉੱਦਮਤਾ' ਵਿਸ਼ੇ 'ਤੇ ਸੈਮੀਨਾਰ <br/> ਅਗਲੀ ਖ਼ਬਰ ਸ੍ਰੀ ਦੁਰਗਿਆਣਾ ਤੀਰਥ ਵਿਖੇ ਪ੍ਰਸਿੱਧ ਲੰਗੂਰ ਮੇਲਾ ਧੂਮਧਾਮ ਨਾਲ ਹੋਇਆ ਆਰੰਭ <br/>
Ad Position 24