10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

30 ਗ੍ਰਾਮ ਹੈਰੋਇਨ ਅਤੇ ਇੱਕ ਗਲੋਕ ਪਿਸਟਲ ਸਮੇਤ 3 ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 23-09-2025

ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦੇਹਾਤੀ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਡੀ.ਐੱਸ.ਪੀ ਡੀ. ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ 'ਚ ਸਪੈਸ਼ਲ ਸੈੱਲ ਅੰਮਿ੍ਤਸਰ ਦੇਹਾਤੀ ਦੀ ਪੁਲਿਸ ਟੀਮ ਵਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ 3 ਨੌਜਵਾਨਾਂ ਨੂੰ 30 ਗ੍ਰਾਮ ਹੈਰੋਇਨ ਅਤੇ ਇੱਕ ਗਲੋਕ ਪਿਸਟਲ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਗੁਰਿੰਦਰਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਸਪੈਸ਼ਲ ਸੈੱਲ ਅੰਮਿ੍ਤਸਰ ਦਿਹਾਤੀ ਪੁਲਿਸ ਵਲੋਂ ਗਸ਼ਤ ਦੌਰਾਨ ਪਿੰਡ ਆਲਮਪੁਰ ਤੋਂ ਇੰਦਰਜੀਤ ਸਿੰਘ ਉਰਫ਼ ਹੈਪੀ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਵਣੀਏਕੇ, ਰਣਜੀਤ ਸਿੰਘ ਉਰਫ਼ ਸੰਨੀ ਪੁੱਤਰ ਮੱਖਣ ਸਿੰਘ ਵਾਸੀ ਅਟਾਰੀ ਅਤੇ ਸੁਮਨ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਪਿੰਡ ਚਵਿੰਡਾ ਨੂੰ 30 ਗ੍ਰਾਮ ਹੈਰੋਇਨ ਅਤੇ ਇੱਕ ਗਲੌਕ ਪਿਸਟਲ ਸਮੇਤ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨਾਂ ਖ਼ਿਲਾਫ਼ ਥਾਣਾ ਭਿੰਡੀ ਸੈਦਾਂ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਸਮੇਤ ਹੋਰਨਾਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਤਿੰਨਾਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਵੀ ਪੇਸ਼ ਕਰ ਦਿੱਤਾ ਗਿਆ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਤਿੰਨਾਂ ਕਥਿਤ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਇਸ ਮਾਮਲੇ ਵਿਚ ਸ਼ਮੂਲੀਅਤ ਸਾਹਮਣੇ ਆਈ, ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਮਿਡ-ਡੇਅ-ਮੀਲ ਵਰਕਰਾਂ ਵਲੋਂ ਕੇਂਦਰ ਸਰਕਾਰ ਖਿਲ਼ਾਫ ਰੋਸ ਪ੍ਰਦਰਸ਼ਨ ਅੱਜ ਅਗਲੀ ਖ਼ਬਰ ਸੀਪੀਆਈ (ਐਮ) ਦੇ ਮੈਂਬਰ ਪਾਰਲੀਮੈਂਟ 27 ਨੂੰ ਕਰਨਗੇ ਅੰਮਿ੍ਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ <br/>...
Ad Position 24