08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜਲੰਧਰ ਦੇ ਵਕੀਲ ਨੂੰ ਧਮਕੀ ਮਿਲਣ ਦਾ ਮਾਮਲਾ-ਅੰਮਿ੍ਤਸਰ ਬਾਰ ਐਸੋਸੀਏਸ਼ਨ ਵਲੋਂ ਕੀਤਾ ਨੋ ਵਰਕ ਡੇ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025


ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)-ਜਲੰਧਰ ਦੇ ਇਕ ਵਕੀਲ ਨੂੰ ਫਿਰੌਤੀ ਲਈ ਮਿਲੀ ਧਮਕੀਂ ਦੇ ਮਾਮਲੇ 'ਚ ਅੱਜ ਅੰਮਿ੍ਤਸਰ ਬਾਰ ਐਸੋਸੀਏਸ਼ਨ ਵਲੋਂ ਹੜਤਾਲ ਕੀਤੀ ਤੇ ਨੋ ਵਰਕ ਡੇ ਕੀਤਾ | ਇਸ ਮੌਕੇ ਵਕੀਲਾਂ ਵਲੋਂ ਅਦਾਲਤੀ ਕੰਮ ਕਾਜ ਦਾ ਬਾਈਕਾਟ ਕੀਤਾ ਗਿਆ ਜਿਸ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ | ਇਸ ਮੌਕੇ ਅੰਮਿ੍ਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ ਨੇ ਕਿਹਾ ਕਿ ਵਕੀਲ ਭਾਈਚਾਰੇ ਦੇ ਸੀਨੀ: ਮੈਂਬਰ ਨੂੰ ਧਮਕੀ ਮਿਲਣਾ ਅਤੇ ਡਰਾਉਣ-ਧਮਕਾਉਣ ਅਤੇ ਪਰੇਸ਼ਾਨ ਕਰਨ ਦੀਆਂ ਅਜਿਹੀਆਂ ਕਾਰਵਾਈਆਂ ਬਾਰ ਅਤੇ ਨਿਆਂ ਪ੍ਰਣਾਲੀ ਦੀ ਆਜ਼ਾਦੀ ਨੂੰ ਖ਼ਤਰੇ ਵਿਚ ਪਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਜਲੰਧਰ ਬਾਰ ਐਸੋਸੀਏਸ਼ਨ ਦੇ ਸੱਦੇ 'ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਨੋ ਵਰਕ ਡੇ ਕੀਤਾ ਗਿਆ ਹੈ | ਇਸ ਮੌਕੇ ਮੀਤ ਪ੍ਰਧਾਨ ਰਾਜਦੀਪ ਸਿੰਘ ਘੁੰਮਣ, ਸਕੱਤਰ ਵਿੱਕੀ ਮਹਿਰਾ, ਅਮਿਤ ਅਰੋੜਾ, ਅਮਨਦੀਪ ਸਿੰਘ, ਖੁਸ਼ਬੀਰ ਸਿੰਘ ਆਦਿ ਵਕੀਲ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਬਲਦੇਵ ਸਿੰਘ ਸੰਧੂ 'ਰੋਟਰੀ ਰਤਨ' ਐਵਾਰਡ ਨਾਲ ਸਨਮਾਨਿਤ <br/> ਅਗਲੀ ਖ਼ਬਰ ਵਿਕਾਸ ਪੱਖੋਂ ਬੁਰੀ ਤਰ੍ਹਾਂ ਪਛੜਿਆ ਅੰਮਿ੍ਤਸਰ-ਝਬਾਲ ਰੋਡ <br/>
Ad Position 24