08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪੁਲਿਸ ਥਾਣਾ ਕੰਬੋਅ ਪੁਲਿਸ ਵਲੋਂ 260 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਰਾਜਾਸਾਂਸੀ, 23 ਸਤੰਬਰ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਮਨਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ. ਐੱਸ. ਪੀ. ਲਖਵਿੰਦਰ ਸਿੰਘ ਅਤੇ ਐੱਸ. ਐੱਚ. ਓ. ਕੰਬੋਅ ਅਜੇਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਥਾਣਾ ਕੰਬੋਅ ਵਲੋਂ ਸਫਲਤਾ ਹਾਸਿਲ ਕਰਦਿਆਂ 260 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਗਿਆ | ਇਸ ਸੰਬੰਧੀ ਲਖਵਿੰਦਰ ਸਿੰਘ ਡੀ.ਐੱਸ.ਪੀ. ਅਟਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਕੰਬੋਅ ਵਲੋਂ ਗਸ਼ਤ ਦੌਰਾਨ ਟੀ-ਪੁਆਇੰਟ ਪਿੰਡ ਖੈਰਾਂਬਾਦ ਤੋਂ ਉਕਤ ਵਿਸ਼ਾਲ ਸਿੰਘ ਉਰਫ ਪੱਪੀ ਪੁੱਤਰ ਗਿਆਨ ਸਿੰਘ ਵਾਸੀ ਆਬਾਦੀ ਮਦਨ ਲਾਲ ਢੀਂਗਰਾ ਕਲੋਨੀ ਪਿੰਡ ਗੌਂਸਾਬਾਦ ਨੂੰ 260 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਗਿਆ | ਜਿਸ ਸੰਬੰਧੀ ਉਕਤ ਦੋਸ਼ੀ ਖਿਲਾਫ ਥਾਣਾ ਕੰਬੋਅ ਵਿਖੇ ਨਸ਼ੀਲੇ ਪਦਾਰਥਾਂ ਤਹਿਤ ਮੁਕੱਦਮਾ ਦਰਜ ਕਰਕੇ ਜਾਂਚ ਪੜਤਾਲ ਅਮਲ ਵਿਚ ਲਿਆਂਦੀ ਜਾ ਰਹੀ ਹੈ | ਉਕਤ ਅਧਿਕਾਰੀ ਨੇ ਦੱਸਿਆ ਕਿ ਗਿ੍ਫਤਾਰ ਵਿਅਕਤੀ ਦੇ ਅਗਲੇ ਅਤੇ ਪਿਛਲੇ ਸੰਬੰਧਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਉਸ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਬਹੁ ਮੰਜ਼ਿਲੀ ਸਵੇਰਾ ਹੋਟਲ 'ਤੇ ਕਾਰਵਾਈ ਕਰਨ ਲਈ ਕੀਤੇ ਆਦੇਸ਼ <br/> ਅਗਲੀ ਖ਼ਬਰ ਸ਼ਹਿਰ 'ਚ ਗੰਦਗੀ ਕਾਰਨ ਬਿਮਾਰੀਆਂ ਫੈਲਣ ਦੀ ਸੰਭਾਵਨਾ ਨੂੰ ਲੈ ਕੇ ਭਾਜਪਾਈਆਂ ਨੇ ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗ ਪੱਤ...
Ad Position 24