ਅੰਮਿ੍ਤਸਰ, 23 ਸਤੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਦਫਤਰ ਵਿਖੇ ਅੱਜ ਸ: ਪ੍ਰੀਤ ਮਹਿੰਦਰ ਸਿੰਘ ਸਹੋਤਾ ਨੇ ਬਤੌਰ ਡੀ. ਡੀ.ਪੀ.ਓ. ਦਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਸਮੂਹ ਸਟਾਫ ਅਤੇ ਬੀ.ਡੀ.ਪੀ.ਓਜ਼ ਵਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ | ਇਸ ਮੌਕੇ ਸ: ਸਹੋਤਾ ਨੇ ਸਟਾਫ ਮੈਂਬਰਾਂ ਤੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਲੰਬਿਤ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਨੇਪਰੇ ਚਾੜਣਗੇ ਅਤੇ ਸਰਕਾਰ ਦੀਆਂ ਮਹੱਤਵਪੂਰਨ ਸਕੀਮਾਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਕੇ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇਗਾ | ਇਸ ਮੌਕੇ ਅਰਜਨ ਸਿੰਘ, ਗਗਨਦੀਪ ਸਿੰਘ ਸੰਧੂ, ਰਜੇਸ਼ ਕੁਮਾਰ, ਸਨੀਲ ਕੁਮਾਰ ਭਾਰਦਵਾਜ, ਸੁਸ਼ੀਲ ਕੁਮਾਰ, ਰੇਖਾ ਸ਼ਰਮਾ, ਐੱਸਟਰ ਅਤੇ ਹੋਰ ਦਫਤਰੀ ਸਟਾਫ ਮੈਂਬਰ ਹਾਜ਼ਰ ਸਨ |