13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਚੇਅਰਮੈਨ ਕਰਮਜੀਤ ਸਿੰਘ ਰਿੰਟੂ ਵਲੋਂ 88 ਫੁੱਟ ਮੁੱਖ ਸੜਕ ਦੇ ਨਿਰਮਾਣ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 25-09-2025
ਅੰਮਿ੍ਤਸਰ, 24 ਸਤੰਬਰ (ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਉੱਤਰੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਅੱਜ 88 ਫੁੱਟ ਮੁੱਖ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਹਲਕੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਦਾ ਨਿਰਮਾਣ ਅਗਲੇ ਦੋ ਮਹੀਨਿਆਂ 'ਚ ਕਰ ਦਿੱਤਾ ਜਾਵੇਗਾ, ਜਿਸ ਲਈ ਨਗਰ ਨਿਗਮ, ਨਗਰ ਸੁਧਾਰ ਟਰੱਸਟ ਅਤੇ ਲੋਕ ਨਿਰਮਾਣ ਵਿਭਾਗ ਤੋਂ ਪਹਿਲਾਂ ਹੀ ਪ੍ਰਵਾਨਗੀ ਮਿਲ ਚੁੱਕੀ ਹੈ | ਰਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਨੂੰ ਯਕੀਨੀ ਬਣਾ ਕੇ ਇਕ ਮਹੱਤਵਪੂਰਨ ਫੈਸਲਾ ਲਿਆ ਹੈ | ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਐਲਾਨ ਪੰਜਾਬ ਨੂੰ ਸਿਹਤ ਖੇਤਰ 'ਚ ਅੱਗੇ ਵਧਾਉਣ ਵੱਲ ਇਕ ਵਧੀਆ ਕਦਮ ਹੈ | ਰਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪਿ੍ਯੰਕਾ ਸ਼ਰਮਾ, ਰਿਤੇਸ਼ ਸ਼ਰਮਾ, ਗੁਲਜ਼ਾਰ ਸਿੰਘ ਬਿੱਟੂ, ਅਨੀਕ ਸਿੰਘ, ਵਿਸ਼ਾਖਾ ਸਿੰਘ, ਬਲਵਿੰਦਰ ਕਾਲਾ, ਸਾਹਿਲ ਸਾਗਰ, ਅਜੇ ਗਿੱਲ, ਬੌਬੀ ਸਰੀਨ, ਕੁਲਦੀਪ ਲੱਡੂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਰਧਾ ਸਹਿਤ... ਅਗਲੀ ਖ਼ਬਰ 2 ਮਰੀਜ਼ਾਂ ਦੀ ਗੁੰਝਲਦਾਰ ਪੈਨਕ੍ਰਿਆਟਿਕ ਦਾ ਸਫਲਤਾਪੂਰਵਕ ਹੋਇਆ ਇਲਾਜ-ਡਾ: ਅਸੀਮ ਵਾਟਸ <br/>
Ad Position 24