08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜੀ.ਐੱਸ.ਟੀ. 'ਚ ਕਟੌਤੀ ਮੋਦੀ ਸਰਕਾਰ ਦਾ ਦੇਸ਼ ਵਾਸੀਆਂ ਲਈ ਦੀਵਾਲੀ ਤੋਹਫ਼ਾ-ਮਨਰਾਜ ਛੀਨਾ

Ad Position 21
No active advertisement
ਅਜੀਤ ਡੈਸਕ 26-09-2025
ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਜੀ.ਐੱਸ.ਟੀ ਦੀਆਂ ਸੈਲਾਬਾਂ ਘਟਾ ਕੇ ਦੇਸ਼ ਵਾਸੀਆਂ ਨੂੰ ਦੀਵਾਲੀ 'ਤੇ ਵੱਡੀ ਰਾਹਤ ਦਿੱਤੀ ਹੈ ਜੋ ਕਿਸੇ ਤੋਹਫ਼ੇ ਤੋਂ ਘੱਟ ਨਹੀਂ ਹੈ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ ਦੇ ਬੇਟੇ ਭਾਜਪਾ ਆਗੂ ਮਨਰਾਜ ਸਿੰਘ ਛੀਨਾ ਵਲੋਂ ਕੀਤਾ ਗਿਆ | ਮਨਰਾਜ ਸਿੰਘ ਛੀਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਜੀ.ਐੱਸ. ਟੀ. ਦੀਆਂ ਸਲੈਬਾਂ ਨੂੰ ਘਟਾ ਕੇ ਸਿਰਫ ਦੋ ਹੀ ਸਲੈਬਾਂ ਰਹਿਣ ਦਿੱਤੀਆਂ ਹਨ ਜਿਸ ਨਾਲ ਬਹੁਤ ਸਾਰੀਆਂ ਵਸਤਾਂ ਖਾਸ ਕਰਕੇ ਘਰੇਲੂ ਇਸਤੇਮਾਲ ਹੋਣ ਵਾਲੀਆਂ ਵਸਤਾਂ ਸਸਤੀਆਂ ਹੋਈਆਂ ਇਸ ਦੇ ਨਾਲ ਲੋਕਾਂ ਦੀ ਰਸੋਈ ਦਾ ਖ਼ਰਚ ਘਟਿਆ ਹੈ | ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ 11 ਸਾਲ ਦੇ ਕਾਰਜਕਾਲ 'ਚ ਭਾਰਤ ਨੂੰ ਵਿਸ਼ਵ ਦੀ ਤੀਸਰੀ ਸ਼ਕਤੀ ਵਜੋਂ ਉਭਾਰਿਆ ਹੈ | ਅੱਜ ਭਾਰਤ ਦਾ ਨਾਂਅ ਵਿਕਾਸਸ਼ੀਲ ਮੁਲਕਾਂ ਦੀ ਮੋਹਰਲੀ ਕਤਾਰ 'ਚ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੋਦੀ ਸਰਕਾਰ ਨੇ ਆਮਦਨ ਕਰ ਵਿਚ ਵੀ ਦੇਸ਼ ਵਾਸੀਆਂ ਵੱਡੀ ਰਾਹਤ ਦਿੱਤੀ ਹੈ | ਜਿਸ ਦੇ ਤਹਿਤ 12 ਲੱਖ ਦੀ ਆਮਦਨ ਤੱਕ ਕਿਸੇ ਵੀ ਦੇਸ਼ ਵਾਸੀ ਨੂੰ ਹੁਣ ਆਮਦਨ ਟੈਕਸ ਨਹੀ ਪਵੇਗਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀਆਂ ਯੋਜਨਾਵਾਂ ਦੇਸ਼ ਵਾਸੀਆਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ, ਪੰਜਾਬ ਦੇ ਲੋਕ ਵੀ ਮੋਦੀ ਸਰਕਾਰ ਦੀਆਂ ਯੋਜਨਾਵਾਂ ਤੋਂ ਕਾਫ਼ੀ ਪ੍ਰਭਾਵਿਤ ਹੋ ਰਹੇ ਹਨ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਲੋਕ ਪੰਜਾਬ 'ਚ ਭਾਜਪਾ ਸਰਕਾਰ ਬਣਾਉਣ ਦਾ ਮਨ ਬਣਾ ਚੁਕੇ ਹਨ |

Ad Position 22
No active advertisement
ਪਿਛਲੀ ਖ਼ਬਰ ਜੇਲ੍ਹ 'ਚ ਤਸ਼ੱਦਦ ਦਾ ਸ਼ਿਕਾਰ ਹੋਏ ਭਾਈ ਸੰਦੀਪ ਸਿੰਘ ਸੰਨੀ ਦੀ ਚੜ੍ਹਦੀ ਕਲਾ ਲਈ ਪੰਥਕ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖ... ਅਗਲੀ ਖ਼ਬਰ ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਨੇ ਮਨਾਇਆ ਫਾਰਮੇਸੀ ਦਿਵਸ-ਬਾਬਾ ਕੋਹਰੀ <br/>
Ad Position 24