08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜੇਲ੍ਹ 'ਚ ਤਸ਼ੱਦਦ ਦਾ ਸ਼ਿਕਾਰ ਹੋਏ ਭਾਈ ਸੰਦੀਪ ਸਿੰਘ ਸੰਨੀ ਦੀ ਚੜ੍ਹਦੀ ਕਲਾ ਲਈ ਪੰਥਕ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ <br/>

Ad Position 21
No active advertisement
ਜੇਲ੍ਹ 'ਚ ਤਸ਼ੱਦਦ ਦਾ ਸ਼ਿਕਾਰ ਹੋਏ ਭਾਈ ਸੰਦੀਪ ਸਿੰਘ ਸੰਨੀ ਦੀ ਚੜ੍ਹਦੀ ਕਲਾ ਅਤੇ ਤੰਦਰੁਸਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਉਪਰੰਤ ਭਾਈ ਸੰਨੀ ਦੇ ਭਰਾਤਾ ਹਰਦੀਪ ਸਿੰਘ ਨੂੰ ਸਿਰੋਪਾਓ ਭੇਟ ਕਰਦੇ ਹੋਏ ਪੰਥਕ ਜਥੇਬੰਦੀਆਂ ਦੇ ਆਗੂ ਭਾਈ ਮਨਜੀਤ ਸਿੰਘ ਕਰਤਾਰਪੁਰ, ਭਾਈ ਰਣਜੀਤ ਸਿੰਘ, ਨੋਬਲਜੀਤ ਸਿੰਘ ਬੁੱਲ੍ਹੋਵਾਲ ਤੇ ਹੋਰ ਆਗੂ | ਤਸਵੀਰ : ਨਿਰਮਲ ਸਟੂਡੀਓ<br/> 26-09-2025

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਕੇਸ ਵਿਚ ਪਟਿਆਲਾ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਭਾਈ ਸੰਦੀਪ ਸਿੰਘ ਸੰਨੀ ਦੀ ਚੜ੍ਹਦੀ ਕਲਾ ਅਤੇ ਜਲਦ ਤੰਦਰੁਸਤੀ ਲਈ ਅੱਜ ਆਵਾਜ਼-ਏ-ਕੌਮ ਸਮੇਤ ਹੋਰ ਪੰਥਕ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ | ਇਸ ਉਪਰੰਤ ਪੰਥਕ ਆਗੂਆਂ ਨੇ ਕਿਹਾ ਕਿ ਪਟਿਆਲਾ ਜੇਲ੍ਹ ਵਿਚ ਭਾਈ ਸੰਦੀਪ ਸਿੰਘ ਸੰਨੀ 'ਤੇ ਜੋ ਭਾਰੀ ਤਸ਼ੱਦਦ ਕੀਤਾ ਗਿਆ ਅਤੇ ਉਸ ਨੂੰ ਜਾਨੋਂ ਮਾਰਨ ਸੰਬੰਧੀ ਜੋ ਸਾਜਿਸ਼ ਰਚੀ ਗਈ, ਉਸ ਲਈ ਪੰਜਾਬ ਦਾ ਸਮੁੱਚਾ ਜੇਲ੍ਹ ਪ੍ਰਸ਼ਾਸਨ ਅਤੇ ਪਟਿਆਲਾ ਜੇਲ੍ਹ ਦੇ ਪੁਲਿਸ ਅਧਿਕਾਰੀ ਕਥਿਤ ਤੌਰ 'ਤੇ ਜ਼ਿੰਮੇਵਾਰ ਹਨ | ਆਵਾਜ਼-ਏ- ਕੌਮ ਦੇ ਮੁੱਖ ਸੇਵਾਦਾਰ ਭਾਈ ਮਨਜੀਤ ਸਿੰਘ ਕਰਤਾਰਪੁਰ ਨੇ ਅਕਾਲ ਤਖ਼ਤ ਸਕੱਤਰੇਤ ਦੇ ਬਾਹਰ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਇੱਥੋਂ ਦੇ ਸਰਕਾਰੀ ਸਿਸਟਮ ਵਿਚ ਹਿੰਦੂਆਂ ਅਤੇ ਸਿੱਖਾਂ ਲਈ ਅਲੱਗ-ਅਲੱਗ ਕਾਨੂੰਨ ਹਨ | ਉਨ੍ਹਾਂ ਕਿਹਾ ਕਿ ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ 'ਤੇ ਭਾਰੀ ਤਸ਼ੱਦਦ ਢਾਹੁਣ ਤੋਂ ਬਾਅਦ ਹਾਲੇ ਤੱਕ ਵੀ ਉਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਨਹੀਂ ਕਰਵਾਇਆ ਗਿਆ, ਜੋ ਕਿ ਮਨੁੱਖੀ ਅਧਿਕਾਰਾਂ ਦਾ ਵੱਡਾ ਘਾਣ ਹੈ | ਇਸ ਮੌਕੇ ਪੰਥਕ ਜਥੇਬੰਦੀਆਂ ਵਲੋਂ ਸੰਦੀਪ ਸਿੰਘ ਸੰਨੀ ਦੇ ਭਰਾਤਾ ਹਰਦੀਪ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਪ੍ਰਧਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ, ਨੋਬਲਜੀਤ ਸਿੰਘ ਬੁੱਲ੍ਹੋਵਾਲ, ਹਰਜਿੰਦਰ ਸਿੰਘ ਜਿੰਦਾ, ਮਹਿਤਾਬ ਸਿੰਘ ਸਿਰਸਾ ਬੀ. ਕੇ. ਯੂ. ਸਿਰਸਾ, ਗੁਰਪ੍ਰੀਤ ਸਿੰਘ ਖੁੱਡਾ ਮਿਸਲ ਪੰਜਆਬ, ਗੁਰਨਾਮ ਸਿੰਘ ਸਿੰਗੜੀਵਾਲਾ ਅਕਾਲੀ ਦਲ ਅੰਮਿ੍ਤਸਰ, ਜਥੇਦਾਰ ਭੁਪਿੰਦਰ ਸਿੰਘ ਤਰਨਾ ਦਲ, ਰਣਵੀਰ ਸਿੰਘ ਬੈਂਸਤਾਨੀ, ਕਰਨੈਲ ਸਿੰਘ ਘੋੜੇਬਾਹਾ, ਸੁਖਵਿੰਦਰ ਸਿੰਘ ਹਰਿਆਣਾ, ਕੁਲਦੀਪ ਸਿੰਘ ਢੱਡੇ ਫ਼ਤਿਹ ਸਿੰਘ, ਜਤਿੰਦਰਪਾਲ ਸਿੰਘ ਮਝੈਲ ਬਾਬਾ ਦੀਪ ਸਿੰਘ ਸੇਵਾ ਦਲ, ਸ਼ਰਨਜੀਤ ਸਿੰਘ ਚੌਲਾਂਗ, ਬਲਦੇਵ ਸਿੰਘ ਗਤਕਾ ਮਾਸਟਰ ਜਲੰਧਰ, ਅਵਤਾਰ ਸਿੰਘ, ਰਵਿੰਦਰ ਸਿੰਘ ਬੱਬੀ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੰਨਿਆ ਪੂਜਨ ਤੇ ਦੁਰਗਾ ਪੂਜਾ ਨੂੰ ਲੈ ਕੇ ਲੋਕਾਂ ਦਾ ਦੋਹਰਾ ਮਾਪਦੰਡ ਕਦੋਂ ਤੱਕ ਜਾਰੀ ਰਹੇਗਾ?-ਪੋ੍ਰ. ਲਕਸ਼ਮੀਕਾਂਤਾ ਚਾ... ਅਗਲੀ ਖ਼ਬਰ ਜੀ.ਐੱਸ.ਟੀ. 'ਚ ਕਟੌਤੀ ਮੋਦੀ ਸਰਕਾਰ ਦਾ ਦੇਸ਼ ਵਾਸੀਆਂ ਲਈ ਦੀਵਾਲੀ ਤੋਹਫ਼ਾ-ਮਨਰਾਜ ਛੀਨਾ
Ad Position 24