ਮਾਨਾਂਵਾਲਾ, 25 ਸਤੰਬਰ (ਗੁਰਦੀਪ ਸਿੰਘ ਨਾਗੀ)-ਬੱਚਿਆਂ ਵਿਚ ਅਲਰਜੀ ਦੇ ਵੱਖ-ਵੱਖ ਲੱਛਣ ਹੋ ਸਕਦੇ ਹਨ ਕਿਉਂਕਿ ਬੱਚਿਆਂ ਨੂੰ ਅਲਰਜੀ ਵੱਡਿਆ ਨਾਲੋਂ ਜਿਆਦਾ ਹੁੰਦੀ ਹੈ ਅਤੇ ਅਗਰ ਕਿਸੇ ਦੇ ਬੱਚੇ ਵਿਚ ਅਲਰਜੀ ਦੇ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਮਾਹਿਰ ਡਾਕਟਰ ਪਾਸੋਂ ਬੱਚਿਆਂ ਦਾ ਚੈਕਅੱਪ ਕਰਵਾਉਣ ਤਾਂ ਕਿ ਬਿਮਾਰੀ ਗੰਭੀਰ ਨਾ ਬਣੇ | ਇਹ ਜਾਣਕਾਰੀ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਸੁਪਿ੍ਯਾ ਰੰਧਾਵਾ ਨੇ ਗੁਰਸ਼ੇਰ ਹਸਪਤਾਲ ਨਜ਼ਦੀਕ ਬ੍ਰੈਸਟਪ੍ਰਾਈਜ ਮਾਨਾਂਵਾਲਾ ਵਿਖੇ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਅੱਖਾਂ ਦਾ ਲਾਲ ਹੋਣਾ, ਅੱਖਾਂ ਵਿਚ ਖੁਜਲੀ ਹੋਣਾ, ਅੱਖਾਂ ਦੇ ਥੱਲੇ ਕਾਲੇ ਘੇਰੇ, ਨੱਕ ਨੂੰ ਬਾਰ-ਬਾਰ ਰਗੜਣਾ, ਨੱਕ ਵਿਚ ਖਾਰਿਸ਼, ਬੱਚਿਆਂ ਵਿਚ ਚਮੜੀ ਲਾਲ ਹੋਣਾ, ਵਾਰ-ਵਾਰ ਸਰਦੀ ਅਤੇ ਖਾਂਸੀ ਹੋਣਾ ਆਦਿ ਅਲਰਜੀ ਦੇ ਲੱਛਣ ਹੋ ਸਕਦੇ ਹਨ ਕਿਉਂਕਿ ਬੱਚਿਆਂ ਵਿਚ ਵੱਡਿਆ ਦੇ ਮੁਕਾਬਲੇ ਇਮਓਨ ਸਿਸਟਮ ਕਮਜੋਰ ਹੁੰਦਾ ਹੈ, ਜਿਸ ਕਾਰਨ ਅਲਰਜੀ ਬੱਚਿਆਂ ਨੂੰ ਜਲਦੀ ਹੁੰਦੀ ਹੈ ਅਤੇ ਸਮੇਂ ਸਿਰ ਇਸਦਾ ਇਲਾਜ ਕਰਵਾਉਣਾ ਬਹੁਤ ਜਰੂਰੀ ਹੈ |