ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵਲੋਂ ਜ਼ਿਲੇ੍ਹ ਵਿਚ ਵੱਖ-ਵੱਖ ਥਾਵਾਂ 'ਤੇ 1 ਸਤੰਬਰ ਤੋਂ ਆਰੰਭੀ ਹੋਈ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ 26ਵਾਂ ਗੁਰਮਤਿ ਸਮਾਗਮ ਗੁਰਦੁਆਰਾ ਭਾਈ ਲਾਲੋ ਜੀ ਨਗਰ, ਨੇੜੇ ਮਾਲ ਆਫ ਅੰਮਿ੍ਤਸਰ ਅਲਫਾ ਵੰਨ ਮਾਲ ਜੀ. ਟੀ. ਰੋਡ ਵਿਖੇ ਸ਼ਰਧਾ ਉਤਸ਼ਾਹ ਸਹਿਤ ਸਜਾਇਆ ਗਿਆ | ਗੁਰਬਾਣੀ ਦੀ ਪਾਵਨ ਪੰਕਤੀ ਦੇ ਵਿਸ਼ੇ 'ਤੇ ਸਜੇ ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ, ਭਾਈ ਲਖਵਿੰਦਰ ਸਿੰਘ ਅਤੇ ਭਾਈ ਸਿਮਰਨਜੀਤ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਗਿਆਨੀ ਬਲਦੇਵ ਸਿੰਘ ਕਥਾਵਾਚਕ ਪਾਉਂਟਾ ਸਾਹਿਬ ਨੇ ਗੁਰਮਤਿ ਵਿਚਾਰਾਂ ਸਰਵਨ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਕਮੇਟੀ ਵਲੋਂ ਜਥਿਆਂ ਅਤੇ ਕਥਾਵਾਚਕਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਲਾਲੋ ਜੀ ਨਗਰ, ਰਾਣਾ ਗਾਰਡਨ, ਪ੍ਰਤਾਪ ਨਗਰ, ਪ੍ਰਤਾਪ ਐਵੀਨਿਊ, ਮਕਬੂਲਪੁਰਾ, ਰਜਿੰਦਰ ਨਗਰ ਅਤੇ ਆਸਪਾਸ ਦੇ ਇਲਾਕਿਆਂ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਅੱਜ ਦਾ ਗੁਰਮਤਿ ਸਮਾਗਮ:
ਮਿਤੀ : 26 ਸਤੰਬਰ, ਸ਼ੁੱਕਰਵਾਰ |
ਸਮਾਂ : ਸ਼ਾਮ 7 ਤੋਂ ਰਾਤ 9.30 ਵਜੇ ਤੱਕ |
ਸਥਾਨ : ਗੁਰਦੁਆਰਾ ਸਾਹਿਬ ਸਰਬ ਸਾਂਝੀ ਗੁਰਬਾਣੀ, ਸੈਕਟਰ 3, ਰਣਜੀਤ ਐਵੀਨਿਊ, ਹਾਊਸਿੰਗ ਬੋਰਡ ਕਲੋਨੀ, ਅੰਮਿ੍ਤਸਰ |
ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ : ਗੁਰਦੁਆਰਾ ਭਾਈ ਲਾਲੋ ਜੀ ਨਗਰ ਵਿਖੇ ਗੁਰਮਤਿ ਸਮਾਗਮ ਦੌਰਾਨ ਲੱਗੀ ਗੁਰਬਾਣੀ ਕਥਾ ਕੀਰਤਨ ਦੀ ਛਹਿਬਰ <br/>
ਗੁਰਦੁਆਰਾ ਭਾਈ ਲਾਲੋ ਜੀ ਨਗਰ ਵਿਖੇ ਸਜੇ ਗੁਰਮਤਿ ਸਮਾਗਮ ਦੌਰਾਨ ਭਾਈ ਨਵਨੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ : ਨਿਰਮਲ ਸਟੂਡੀਓ<br/>
26-09-2025