10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮੋਦੀ ਸਰਕਾਰ ਨੇ ਜੀ ਐੱਸ ਟੀ ਦਰਾਂ ਘਟਾ ਕੇ ਦੇਸ਼ ਵਾਸੀਆਂ ਨੂੰ ਦੀਵਾਲੀ ਤੋਹਫ਼ਾ ਦਿੱਤਾ-ਅਵਿਨਾਸ਼ ਰਾਏ ਖੰਨਾ <br/>

Ad Position 21
No active advertisement
ਅਜੀਤ ਡੈਸਕ 26-09-2025
ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)-ਜੀਐੱਸਟੀ ਸੁਧਾਰ ਮੋਦੀ ਸਰਕਾਰ ਦੇ ਅਣਥੱਕ, ਸਥਿਰ ਅਤੇ ਦੂਰਦਰਸ਼ੀ ਆਰਥਿਕ ਪ੍ਰਬੰਧਨ ਦੇ ਦਹਾਕੇ ਦਾ ਸਪੱਸ਼ਟ ਪ੍ਰਮਾਣ ਹੈ, ਜੋ ਆਮ ਲੋਕਾਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕਰੇਗਾ | ਇਹ ਪ੍ਰਗਟਾਵਾ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਉਨ੍ਹਾਂ ਕੇਂਦਰ ਸਰਕਾਰ ਦੇ ਫੈਸਲੇ ਦੀ ਸ਼ਾਲਾਘਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਜੀਐੱਸਟੀ ਘਟਾਉਣ ਦੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਮੋਦੀ ਸਰਕਾਰ ਵਲੋਂ ਜੀਐੱਸਟੀ 'ਚ ਕੀਤੀ ਕਟੌਤੀ ਆਮ ਲੋਕਾਂ ਲਈ ਜੀਵਨ ਨੂੰ ਆਸਾਨ ਬਣਾਉਣ ਵਿੱਚ ਬਹੁਤ ਲਾਭਦਾਇਕ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀਐੱਸਟੀ ਘਟਾ ਕੇ ਦੇਸ਼ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ | ਜੀਐੱਸਟੀ ਸੁਧਾਰ ਫੈਸਲਾ ਸਪੱਸ਼ਟ ਤੌਰ 'ਤੇ ਲੋਕ-ਪੱਖੀ ਹੈ, ਜਿਸ 'ਚ ਜ਼ਰੂਰੀ ਵਸਤੂਆਂ 'ਤੇ 0-5% ਟੈਕਸ ਲਗਾਇਆ ਗਿਆ ਹੈ, ਆਮ ਵਸਤੂਆਂ 'ਤੇ 5% ਟੈਕਸ ਲਗਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੋਦੀ ਸਰਕਾਰ ਵਲੋਂ ਦੇਸ਼ ਵਾਸੀਆਂ ਦੀ ਆਮਦਨ ਕਰ 'ਚ ਵੀ ਵੱਡੀ ਰਾਹਤ ਦਿੱਤੀ ਹੈ ਜਿਸ 'ਚ 12 ਲੱਖ ਰੁਪਏ ਸਾਲਾਨਾ ਆਮਦਨ 'ਤੇ ਛੋਟ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਵਲੋਂ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਭਾਰਤ ਨੂੰ ਆਤਮ ਨਿਰਭਰ ਬਣਾਉਣ ਲਈ ਖ਼ਰਚ ਕੀਤਾ ਗਿਆ ਹੈ ਅੱਜ ਦੇਸ਼ 'ਚ ਵੀ ਟੈਕਸ ਦਾ ਪੈਸਾ ਆਉਂਦੇ ਹੈ ਉਸ ਨਾਲ ਹੁਣ ਭਾਰਤ ਵਿਚ ਜਹਾਜ਼ ਤੋਂ ਲੈ ਕੇ ਹੋਰ ਸਵਦੇਸ਼ੀ ਵਸਤਾਂ ਤਿਆਰ ਕਰਨ ਲਈ ਖ਼ਰਚ ਕੀਤਾ ਜਾ ਰਿਹਾ ਹੈ | ਇਸ ਮੌਕੇ 'ਤੇ ਸ੍ਰੀ ਅਵਿਨਾਸ਼ ਰਾਏ ਖੰਨਾ ਦੇ ਭਾਜਪਾ ਦਫ਼ਤਰ ਪਹੁੰਚਣ 'ਤੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਹਮਜਾ ਵਿਖੇ ਹਜ਼ਰਤ ਪੀਰ ਬਾਬਾ ਭੌਰ ਸ਼ਾਹ ਦੀ ਮਿੱਠੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਕਰਾਇਆ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਆਫ ਲਾਅ ਵਿਖੇ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਇਆ <br/>
Ad Position 24