ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਜੀ ਪੰਜਾ ਸਾਹਿਬ ਵਾਲੇ, ਬਜ਼ਾਰ ਨੰ: 6, ਕੋਟ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਜਗਰੂਪ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਗੁਰਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜੱਥਿਆਂ ਨੇ ਸ਼ਬਦ ਕੀਰਤਨ ਅਤੇ ਭਾਈ ਵਿਸ਼ਾਲ ਸਿੰਘ ਕਥਾਵਾਚਕ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇ ਸੰਗਤਾਂ ਨੂੰ ਗੁਰਬਾਣੀ ਕਥਾ ਨਾਲ ਨਿਹਾਲ ਕੀਤਾ | ਸ਼ੋ੍ਰਮਣੀ ਕਮੇਟੀ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਦੇ ਓ.ਐੱਸ. ਡੀ. ਸਤਬੀਰ ਸਿੰਘ ਧਾਮੀ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਤਿ ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਤਰਸੇਮ ਸਿੰਘ ਨੇ ਵੀ ਸੰਗ਼ਤਾਂ ਨਾਲ ਗੁਰ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ, ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਮਲਵਿੰਦਰ ਸਿੰਘ ਪ੍ਰਦੇਸੀ, ਮੀ ਪ੍ਰਧਾਨ ਦਰਸ਼ਨ ਸਿੰਘ, ਸਕੱਤਰ ਮਨਿੰਦਰ ਸਿੰਘ ਸਕੱਤਰ, ਖ਼ਜ਼ਾਨਚੀ ਤਜਿੰਦਰ ਸਿੰਘ ਅਤੇ ਸਿੱਖ ਟਾਂਕ ਕਸ਼ੱਤਰੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਭਾਈ ਤਰਜਿੰਦਰ ਸਿੰਘ ਅਤੇ ਹਰਜੀਤ ਸਿੰਘ ਭਾਈ ਗੁਰਦਾਸ ਹਾਲ ਵਲੋਂ ਕਥਾਵਾਚਕ ਅਤੇ ਰਾਗੀ ਜਥਿਆਂ ਨੂੰ ਸਨਮਾਨਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਇਹ ਗੁਰਦੁਆਰਾ ਸਾਹਿਬ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸ਼ਹੀਦ ਭਾਈ ਕਰਮ ਸਿੰਘ ਦੀ ਯਾਦ ਵਿਚ ਸੰਗਤਾਂ ਵਲੋਂ ਸਥਾਨਕ ਕੋਟ ਬਾਬਾ ਦੀਪ ਸਿੰਘ ਜੀ ਵਿਖੇ ਸਥਾਪਿਤ ਕੀਤਾ ਹੋਇਆ ਹੈ |