10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪਿ੍ਮਰੋਸਿਜ਼ ਇੰਗਲਿਸ਼ ਸਕੂਲ ਨੇ ਜ਼ਿਲ੍ਹਾ ਪੱਧਰੀ ਖੋ-ਖੋ ਖੇਡਾਂ 'ਚ ਪਹਿਲਾ ਸਥਾਨ ਕੀਤਾ ਹਾਸਿਲ <br/>

Ad Position 21
No active advertisement
ਜ਼ਿਲ੍ਹਾ ਪੱਧਰੀ ਖੋ-ਖੋ ਮੁਕਾਬਲੇ 'ਚ ਪਿ੍ਮਰੋਸਿਜ਼ ਇੰਗਲਿਸ਼ ਸਕੂਲ ਦੇ ਵਿਦਿਆਰਥੀ ਚੇਅਰਮੈਨ ਹਰਸਿਮਰਨ ਸਿੰਘ ਨਾਲ | ਤਸਵੀਰ : ਹਰਜੀਤ ਸਿੰਘ <br/> 26-09-2025
ਅੰਮਿ੍ਤਸਰ, 25 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪਿ੍ਮਰੋਸਿਜ਼ ਇੰਗਲਿਸ਼ ਸਕੂਲ, ਕੋਟ ਆਤਮਾ ਰਾਮ, ਸੁਲਤਾਨਵਿੰਡ ਰੋਡ ਦੇ ਵਿਦਿਆਰਥੀਆਂ ਨੇ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰ 'ਤੇ ਕਰਵਾਈਆਂ ਗਈਆਂ ਖੇਡਾਂ ਦੌਰਾਨ ਖੋ-ਖੋ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ਖੇਡਾਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਈਆਂ ਗਈਆਂ | ਇਸ 'ਚ ਸਕੂਲ ਦੇ ਬੱਚਿਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਹਾਸਿਲ ਕੀਤਾ | ਦੋ ਲੜਕੀਆਂ ਵਿਸ਼ਵਪ੍ਰੀਤ ਕੌਰ ਅਤੇ ਲਵਪ੍ਰੀਤ ਕੌਰ ਦੀ ਸੂਬਾ ਪੱਧਰੀ ਚੋਣ ਨੇ ਸਕੂਲ ਦਾ ਮਾਣ ਵਧਾਇਆ | ਇਸ ਮੌਕੇ ਪਿ੍ਮਰੋਜ਼ਿਜ ਇੰਗਲਿਸ਼ ਸਕੂਲ ਦੀ ਮੈਨੇਜਮੈਂਟ ਦੇ ਚੇਅਰਮੈਨ ਹਰਸਿਮਰਨ ਸਿੰਘ, ਪਿ੍ੰ: ਬਲਵਿੰਦਰ ਕੌਰ ਤੇ ਹੈੱਡ ਮਿਸਟਰੈੱਸ ਹਰਦੀਪ ਕੌਰ ਨੇ ਕਿਹਾ ਕਿ ਇਹ ਬੱਚਿਆਂ, ਕੋਚ ਸੰਜੂ ਤੇ ਸਕੂਲ ਸਟਾਫ ਦੀ ਮਿਹਨਤ ਦਾ ਹੀ ਨਤੀਜਾ ਹੈ, ਕਿ ਅੱਜ ਬੱਚੇ ਖੇਡਾਂ ਦੇ ਖੇਤਰ 'ਚ ਆਪਣਾ ਨਾਮ ਚਮਕਾ ਰਹੇ ਹਨ | ਉਨ੍ਹਾਂ ਬੱਚਿਆਂ ਨੂੰ ਜਿੰਦਗੀ 'ਚ ਖੂਬ ਤਰੱਕੀ ਕਰਨ ਤੇ ਅੱਗੇ ਵੱਧਣ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੇਡਾਂ ਦੀ ਸ਼ੁਰੂਆਤ <br/> ਅਗਲੀ ਖ਼ਬਰ ਸ੍ਰੀ ਦੁਰਗਿਆਣਾ ਮੰਦਰ ਵਿਖੇ ਲੰਗੂਰ ਮੇਲੇ 'ਚ ਬਜਰੰਗੀ ਸੈਨਾ ਵਲੋਂ ਕੱਢੀ ਝਾਕੀ <br/>
Ad Position 24