ਅੰਮਿ੍ਤਸਰ, 25 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਵਿਖੇ 69ਵੀਂਆ ਸਕੂਲ ਖੇਡਾਂ 'ਚ ਸਪੈਕਟਰਾ (ਲੜਕੀਆਂ) ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸਕੂਲ ਡਾਇਰੈਕਟਰ ਪਿ੍ੰ: ਰਮਾ ਮਹਾਜਨ ਵਲੋਂ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵੱਖ-ਵੱਖ ਸਕੂਲਾਂ 'ਚੋਂ ਆਏ 150 ਤੋਂ ਵਧੇਰੇ ਖਿਡਾਰੀਆਂ ਅਤੇ ਸੰਬੰਧਿਤ ਅਧਿਆਪਕਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅਜੀਤ ਵਿਦਿਆਲਯ ਲਈ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹਾ ਸਿੱੱਖਿਆ ਅਫਸਰ ਰਾਜੇਸ਼ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਆਸ਼ੂ ਵਿਸ਼ਾਲ ਵਲੋਂ ਉਨ੍ਹਾਂ ਦੇ ਸਕੂਲ 'ਚ ਖੇਡਾਂ ਕਰਵਾਉਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ 'ਚ ਅੰਡਰ-14 ਟੀਮ ਨੇ ਤੀਜਾ ਅਤੇ ਅੰਡਰ-17 ਵਰਗ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ | ਇਸ ਤੋਂ ਇਲਾਵਾ ਇੰਟਰ ਸਕੂਲ ਟੂਰਨਾਮੈਂਟ 'ਚ ਅੰਡਰ -14 ਟੀਮ ਨੇ ਤੀਜਾ ਅਤੇ ਅੰਡਰ-17 'ਚ ਦੂਜਾ ਸਥਾਨ ਹਾਸਿਲ ਕਰਕੇ ਜ਼ਿਲ੍ਹਾ ਪੱਧਰ 'ਤੇ ਜੇਤੂ ਰਹੀ ਹੈ | ਇਸ ਮੌਕੇ ਜਨਰਲ ਸਕੱਤਰ ਅਨੁਰਾਧਾ, ਮਧੂ, ਜਗਦੀਪ ਸਿੰਘ ਡੀ. ਪੀ. ਆਈ., ਵਰਿੰਦਰ ਸਿੰਘ, ਨਵਕਿਰਨ ਸਿੰਘ, ਦਵਿੰਦਰ ਸਿੰਘ, ਹਰਿੰਦਰ ਸਿੰਘ, ਗੁਰਜੀਤ ਸਿੰਘ, ਮਨਵਿੰਦਰ ਸਿੰਘ ਆਦਿ ਹਾਜ਼ਰ ਸਨ |