10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਅੰਮਿ੍ਤਸਰ ਪਬਲਿਕ ਸਕੂਲ ਵਿਖੇ ਮਾਂ ਬੋਲੀ ਦਿਵਸ ਮਨਾਇਆ <br/>

Ad Position 21
No active advertisement
ਅੰਮਿ੍ਤਸਰ ਪਬਲਿਕ ਸਕੂਲ ਵਿਖੇ ਮਨਾਏ ਗਏ ਮਾਂ ਬੋਲੀ ਦਿਵਸ ਮੌਕੇ ਵਿਦਿਆਰਥੀ ਤੇ ਅਧਿਆਪਕ | ਤਸਵੀਰ : ਹਰਜੀਤ ਸਿੰਘ <br/> 26-09-2025
ਅੰਮਿ੍ਤਸਰ, 25 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਪਬਲਿਕ ਸਕੂਲ, ਫੋਕਲ ਪੁਆਇੰਟ ਵਿਖੇ ਪੰਜਾਬੀ ਮਾਤ-ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ 'ਮਾਂ-ਬੋਲੀ ਦਿਵਸ' ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਦੇ ਅੰਤਰਗਤ ਬੱਚਿਆਂ ਨੂੰ ਮਾਂ-ਬੋਲੀ ਦੀ ਮਹਾਨਤਾ ਬਾਰੇ ਜਾਗਰੂਕ ਕਰਵਾਉਣ ਲਈ ਕਵਿਤਾ, ਬੋਲ-ਲਿਖਤ, ਪੋਸਟਰ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੂੰ ਇਹ ਦੱਸਿਆ ਗਿਆ ਕਿ ਉਹ ਆਪਣੀ ਮਾਂ-ਬੋਲੀ ਬੋਲਣ ਲੱਗਿਆਂ ਬਿਲਕੁਲ ਵੀ ਸ਼ਰਮ ਨਹੀਂ ਕਰਨਗੇ ਕਿਉਂਕਿ ਜਿਹੜੀਆਂ ਕੌਮਾਂ ਆਪਣੀ ਮਾਤ ਭਾਸ਼ਾ ਨੂੰ ਭੁੱਲ ਜਾਂਦੀਆਂ ਹਨ ਉਹ ਜ਼ਿੰਦਾ ਨਹੀਂ ਰਹਿੰਦੀਆਂ | ਇਸ ਮੌਕੇ 'ਤੇ ਸਕੂਲ ਦੇ ਮੈਨੇਜਮੈਂਟ ਕਮੇਟੀ ਦੇ ਮੈਂਬਰ ਪ੍ਰੋ. ਬੀ. ਐੱਸ. ਸੇਠੀ (ਚੇਅਰਮੈਨ), ਮਨਜੀਤ ਸਿੰਘ ਬਿੰਦਰਾ (ਜਨਰਲ ਸੈਕਟਰੀ) ਅਤੇ ਗੁਰਪ੍ਰੀਤ ਕੌਰ ਓਬਰਾਏ ਪਿ੍ੰਸੀਪਲ ਦੇ ਨਾਲ-ਨਾਲ ਪੰਜਾਬੀ ਵਿਭਾਗ ਦੇ ਅਧਿਆਪਕ ਸਾਹਿਬਾਨ ਮੌਜੂਦ ਸਨ | ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨੂੰ ਉੱਚ ਪੱਧਰ 'ਤੇ ਲੈ ਕੇ ਜਾਣ ਲਈ ਪ੍ਰੇਰਿਆ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਬੱਚਿਆਂ ਦੀ ਇੰਟੈਲੀਜੈਂਸ ਦਾ ਮੁਲਾਂਕਣ ਅਗਲੀ ਖ਼ਬਰ ਵਿਦੇਸ਼ ਜਾਣ ਲਈ ਨੌਜਵਾਨ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ 'ਆਸਟ੍ਰੇਲੀਆ'-ਗੈਵੀ ਕਲੇਰ <br/>
Ad Position 24