10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਭਿਆਨਕ ਹੜ੍ਹਾਂ ਤੋਂ ਬਾਅਦ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੁੱਖ ਮੰਤਰੀ ਮਾਨ ਨਾਲ ਵਿਸ਼ੇਸ਼ ਮੁਲਾਕਾਤ <br/>

Ad Position 21
No active advertisement
ਸਾਬਕਾ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਹਲਕਾ ਅਜਨਾਲਾ ਅੰਦਰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਸਾਂਝੀ ਕਰਦੇ ਹੋਏ | ਤਸਵੀਰ : ਰਾਹੀਂ ਢਿੱਲੋਂ <br/> 26-09-2025
ਅਜਨਾਲਾ, ਗੱਗੋਮਾਹਲ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਪਿਛਲੇ ਦਿਨੀਂ ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਨਾਲ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਹੋਏ ਭਾਰੀ ਨੁਕਸਾਨ ਸੰਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਜਾਣੰੂ ਕਰਵਾਉਣ ਲਈ ਅੱਜ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੁੱਖ ਮੰਤਰੀ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਉਪਰੰਤ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੈਂ ਮਿਲ ਕੇ ਅਜਨਾਲਾ ਖੇਤਰ ਦੀ ਗਰਾਊਾਡ ਜ਼ੀਰੋ ਦੀ ਸਾਰੀ ਰਿਪੋਰਟ ਦਿੱਤੀ ਹੈ, ਜਿਸ ਵਿਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੀ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਮੌਜ਼ੂਦਾ ਹਲਾਤਾਂ ਤੋਂ ਵੀ ਜਾਣੂ ਕਰਵਾਇਆ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਅਜਨਾਲਾ ਹਲਕੇ ਦੀ ਹਰ ਪੱਖੋਂ ਬਾਂਹ ਫੜਾਂਗਾ, ਤੁਹਾਨੂੰ ਘਬਰਾਉਣ ਦੀ ਲੋੜ ਨਹੀਂ ਹੈ | ਵਿਧਾਇਕ ਧਾਲੀਵਾਲ ਨੇ ਕਿਹਾ ਕਿ ਮੈਨੂੰ ਆਪਣੇ ਮੁੱਖ ਮੰਤਰੀ 'ਤੇ ਬਹੁਤ ਮਾਣ ਹੈ ਕਿ ਜਿੱਥੇ ਉਹ ਬਾਕੀ ਪੰਜਾਬ ਦਾ ਧਿਆਨ ਰੱਖਣਗੇ, ਉੱਥੇ ਹੀ ਅਜਨਾਲਾ ਹਲਕਾ, ਜਿਸ ਦਾ ਹੜ੍ਹਾਂ ਕਾਰਨ ਬਹੁਤ ਵੱਡਾ ਨੁਕਸਾਨ ਹੋਇਆ ਹੈ, ਉਹ ਇਸ ਵੱਲ ਕੁਝ ਵਿਸ਼ੇਸ਼ ਤਵੱਜੋਂ ਦੇਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਬੜੇ ਚਿਰ ਬਾਅਦ ਮੁੱਖ ਮੰਤਰੀ ਨੂੰ ਮਿਲ ਕੇ ਅਤੇ ਉਨ੍ਹਾਂ ਦੀ ਤੰਦਰੁਸਤ ਸਿਹਤ ਦੇਖ ਕੇ ਬਹੁਤ ਚੰਗਾ ਲੱਗਾ ਹੈ ਤੇ ਅੱਜ ਹੀ ਮੁੱਖ ਮੰਤਰੀ ਮਾਨ ਨੂੰ ਮਿਲਣ ਦਾ ਸਮਾਂ ਲੈਣ ਤੇ ਮੈਨੂੰ ਸਮਾਂ ਮਿਲ ਗਿਆ ਸੀ | ਉਨ੍ਹਾਂ ਇਹ ਵੀ ਦੱਸਿਆ ਕਿ ਮੈਂ ਅੱਜ ਇਕ ਮਹੀਨੇ ਬਾਅਦ ਚੰਡੀਗੜ੍ਹ ਵਾਪਸ ਆਇਆ ਹਾਂ ਕਿਉਂਕਿ ਮੈਂ ਪਿਛਲੇ ਇਕ ਮਹੀਨੇ ਤੋਂ ਆਪਣੇ ਅਜਨਾਲਾ ਹਲਕੇ ਦੇ ਲੋਕਾਂ ਤੇ ਪਈ ਇਸ ਵੱਡੀ ਬਿਪਤਾ ਦੌਰਾਨ ਉਨ੍ਹਾਂ ਵਿਚ ਰਹਿ ਕੇ ਦਿਨ-ਰਾਤ ਉਨ੍ਹਾਂ ਦੀ ਸੇਵਾ ਵਿਚ ਰੁੱਝਿਆ ਹੋਇਆ ਸੀ |

Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ 'ਚ ਸੜਕਾਂ 'ਤੇ ਲਗਾਤਾਰ ਵਧਦਾ ਜਾ ਰਿਹਾ ਹੈ ਕੂੜਾ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਬੱਚਿਆਂ ਦੀ ਇੰਟੈਲੀਜੈਂਸ ਦਾ ਮੁਲਾਂਕਣ
Ad Position 24