17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਵਿਸ਼ੇਸ਼ ਲੈਕਚਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 27-09-2025
ਅੰਮਿ੍ਤਸਰ, 26 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪਿ੍ੰ: ਡਾ. ਕੁਲਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਮੁੱਖੀ ਡਾ. ਇਕਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ 'ਚ ਮੁੱਖ ਬੁਲਾਰੇ ਵਜੋਂ ਗਰੀਨ ਹੈਜ ਕੈਪੀਟਲ ਦੇ ਸੰਸਥਾਪਕ ਰਸਮੀਤ ਸਿੰਘ ਨੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਵਿੱਤੀ ਸੁਰੱਖਿਆ, ਪੈਸੇ ਦੀ ਸਹੀ ਵਰਤੋਂ ਅਤੇ ਭਵਿੱਖ ਲਈ ਪੈਸਾ ਜੋੜਨ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਗੱਲ ਕੀਤੀ | ਰਸਮੀਤ ਸਿੰਘ ਨੇ ਕਿਹਾ ਕਿ ਆਧੁਨਿਕ ਸਮੇਂ 'ਚ ਪੈਸਾ ਸਿਰਫ਼ ਖਰਚ ਕਰਨ ਦੀ ਚੀਜ਼ ਨਹੀਂ, ਸਗੋਂ ਸਹੀ ਯੋਜਨਾ ਬੰਦੀ ਰਾਹੀਂ ਉਸ ਨੂੰ ਵਧਾਇਆ ਵੀ ਜਾ ਸਕਦਾ ਹੈ | ਉਨ੍ਹਾਂ ਰੋਜ਼ਾਨਾ ਦੇ ਖ਼ਰਚਿਆਂ ਤੋਂ ਬਚਤ ਕਰਕੇ ਪੈਸਾ ਜੋੜਨ ਦੀ ਆਦਤ ਪਾਉਣ ਦੀ ਸਿਫਾਰਸ਼ ਕਰਦਿਆਂ ਕਿਹਾ ਕਿ ਆਮ ਤੌਰ 'ਤੇ ਜਵਾਨੀ ਦੇ ਦੌਰਾਨ ਵਿਦਿਆਰਥੀ ਵਿੱਤੀ ਯੋਜਨਾ ਬੰਦੀ ਦੀ ਲੋੜ ਨਹੀਂ ਸਮਝਦੇ, ਪਰ ਜੇਕਰ ਛੋਟੀ ਉਮਰ ਤੋਂ ਹੀ ਪੈਸਾ ਜੋੜਨ ਅਤੇ ਨਿਵੇਸ਼ ਦੀ ਆਦਤ ਪਾ ਲਈ ਜਾਵੇ ਤਾਂ ਭਵਿੱਖ 'ਚ ਵੱਡੇ ਲਾਭ ਮਿਲ ਸਕਦੇ ਹਨ | ਇਸ ਮੌਕੇ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਉਤਸ਼ਾਹਤ ਕੀਤਾ ਕਿ ਉਹ ਰਸਮੀਤ ਸਿੰਘ ਵਲੋਂ ਦਿੱਤੇ ਗਏ ਸੁਝਾਵਾਂ ਨੂੰ ਆਪਣੀ ਜ਼ਿੰਦਗੀ 'ਚ ਲਾਗੂ ਕਰਨ ਦੀ ਕੋਸ਼ਿਸ਼ ਕਰਨ | ਉਨ੍ਹਾਂ ਕਿਹਾ ਕਿ ਵਿੱਤੀ ਸਾਵਧਾਨੀ ਸਿੱਖਣੀ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ |
ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਇਕਵਿੰਦਰਪਾਲ ਸਿੰਘ ਨੇ ਲੈਕਚਰ ਦੀ ਸਫਲਤਾ ਲਈ ਰਸਮੀਤ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਵਿਚਾਰਾਂ ਦੀ ਸਾਰਥਕਤਾ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਲੈਕਚਰ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਸਾਹਿਬ ਸਿੰਘ ਨੇ ਨਿਭਾਈ, ਜਦਕਿ ਪ੍ਰੋ. ਜਗਤੇਸ਼ਵਰ ਸਿੰਘ ਸਮੇਤ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਵ: ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਜਨਮ ਦਿਨ ਕਾਂਗਰਸੀਆਂ ਤੇ ਪਰਿਵਾਰਿਕ ਮੈਂਬਰਾਂ ਨੇ ਰਲ ਕੇ ਮਨਾਇਆ <br/> ਅਗਲੀ ਖ਼ਬਰ ਕੂੜਾ/ਕਚਰਾ ਪ੍ਰਬੰਧਨ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਟਰੱਸਟ ਆਫ਼ ਪੀਪਲ ਨਾਲ ਸਮਝੌਤਾ <br/>
Ad Position 24