17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਵ: ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਜਨਮ ਦਿਨ ਕਾਂਗਰਸੀਆਂ ਤੇ ਪਰਿਵਾਰਿਕ ਮੈਂਬਰਾਂ ਨੇ ਰਲ ਕੇ ਮਨਾਇਆ <br/>

Ad Position 21
No active advertisement
ਅਜੀਤ ਡੈਸਕ 27-09-2025
ਅੰਮਿ੍ਤਸਰ, 26 ਸਤੰਬਰ (ਰੇਸ਼ਮ ਸਿੰਘ)-ਸਾਬਕਾ ਪ੍ਰਧਾਨ ਮੰਤਰੀ ਸਵ: ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ਅੰਮਿ੍ਤਸਰ ਦੇ ਕਾਂਗਰਸੀਆਂ ਨੇ ਮਨਾਇਆ ਤੇ ਉਨ੍ਹਾਂ ਨੂੰ ਭਾਵ ਭਿੰਨੀ ਸ਼ਰਧਾਂਜਲੀ ਵੀ ਭੇਟ ਕੀਤੀ | ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਡਾ: ਸਿੰਘ ਵਲੋਂ ਦੇਸ਼ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਯਾਦ ਕੀਤਾ | ਉਨ੍ਹਾਂ ਕਿਹਾ ਕਿ ਹਾਲਾਂਕਿ ਡਾ. ਸਿੰਘ ਹੁਣ ਸਾਡੇ ਵਿਚਕਾਰ ਨਹੀਂ ਹਨ, ਪਰ ਲੋਕ 2004 ਤੋਂ 2014 ਤੱਕ ਉਨ੍ਹਾਂ ਦੀ ਪ੍ਰਧਾਨ ਮੰਤਰੀ ਦੇ ਤੌਰ ਤੇ ਸੇਵਾ ਅਤੇ ਉਨ੍ਹਾਂ ਦੇ ਨਿਮਰ ਸੁਭਾਵ ਨੂੰ ਅੱਜ ਵੀ ਯਾਦ ਕਰਦੇ ਹਨ | ਇਸ ਮੌਕੇ ਕੇਕ ਵੀ ਕੱਟਿਆ ਗਿਆ ਜਿਸ 'ਚ ਡਾ: ਸਿੰਘ ਦੇ ਭਰਾਤਾ ਸੁਰਜੀਤ ਸਿੰਘ ਕੋਹਲੀ, ਹਰਸਿਮਰਤ ਕੋਹਲੀ ਸਮੇਤ ਹੋਰ ਪਰਿਵਾਰਿਕ ਮੈਂਬਰਾਂ ਵੀ ਸ਼ਮੂਲੀਅਤ ਕੀਤੀ ਜਦੋਂ ਕਿ ਸੀਨੀ: ਕਾਂਗਰਸੀਆਂ 'ਚ ਡਾ: ਰਾਜ ਕੁਮਾਰ ਵੇਰਕਾ ਸਾਬਕਾ ਮੰਤਰੀ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਹਰਪਨ ਔਜਲਾ ਆਦਿ ਆਗੂ ਹਾਜ਼ਰ ਸਨ | ਇਸ ਤੋਂ ਪਹਿਲਾਂ ਸ: ਔਜਲਾ ਨੇ ਦਸਿਆ ਕਿ ਕਾਂਗਰਸ ਪਾਰਟੀ ਵਲੋਂ ਪਹਿਲਕਦਮੀਂ ਕਰਦਿਆਂ ਸ: ਸਿੰਘ ਦੀ ਜ਼ਿੰਦਗੀ ਅਤੇ ਕੰਮ 'ਤੇ ਫੈਲੋਸ਼ਿਪ ਦੀ ਸ਼ੁਰੂਆਤ ਕੀਤੀ ਗਈ ਹੈ ਇਸ ਲਈ ਦੇਸ਼ ਭਰ ਤੋਂ 50 ਵਿਦਿਆਰਥੀ ਚੁਣੇ ਗਏ ਹਨ ਅਤੇ ਇਨ੍ਹਾਂ 'ਚੋਂ ਤਿੰਨ ਪੰਜਾਬ ਦੇ ਹਨ ਇਨ੍ਹਾਂ 'ਚੋਂ ਇਕ ਅੰਮਿ੍ਤਸਰ ਦੀ ਹਰਸਿਮਰਨ ਕੌਰ ਵੀ ਸ਼ਾਮਿਲ ਹੈ | ਇਹ ਖੋਜਾਰਥੀ ਡਾ. ਸਿੰਘ ਦੀ ਜ਼ਿੰਦਗੀ ਤੇ ਗਹਿਰਾਈ ਨਾਲ ਅਧਿਐਨ ਕਰਕੇ ਸੰਸਾਰ ਸਾਹਮਣੇ ਪੇਸ਼ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਸੀ. ਡੀ. ਪੀ. ਓ. ਮੀਨਾ ਦੇਵੀ ਵਲੋਂ ਸੱਤਿਆਪਣ ਐਪ ਸੰਬੰਧੀ ਆਂਗਣਵਾੜੀ ਵਰਕਰਾਂ ਨਾਲ ਇੱਕਤਰਤਾ <br/> ਅਗਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਵਿਸ਼ੇਸ਼ ਲੈਕਚਰ ਕਰਵਾਇਆ <br/>
Ad Position 24