ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ. ਏ. ਐੱਲ. ਐੱਲ. ਬੀ. (5 ਸਾਲਾ ਕੋਰਸ) ਸਮੈਸਟਰ 6ਵਾਂ ਅਤੇ 8ਵਾਂ ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਕਾਲਜ ਦੇ ਬੀ. ਏ. ਐੱਲ. ਐੱਲ. ਬੀ. (5 ਸਾਲਾ ਕੋਰਸ) 8ਵਾਂ ਸਮੈਸਟਰ ਦੀ ਵਿਦਿਆਰਥਣ ਸਨੇਹਾ ਭੱਲਾ ਨੇ 385 ਅੰਕ ਪ੍ਰਾਪਤ ਕਰਕੇ 'ਵਰਸਿਟੀ 'ਚੋਂ ਪਹਿਲਾ ਅਤੇ ਦਿਸ਼ਾ ਨੇ 383 ਅੰਕਾਂ ਨਾਲ ਦੂਸਰਾ ਸਥਾਨ ਪ੍ਰਾਪਤ ਕੀਤਾ ਹੈੇ | ਕਾਲਜ ਦੇ ਡਾਇਰੈਕਟਰ-ਕਮ-ਪਿ੍ੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਲਗਨ ਦੀ ਪ੍ਰਸ਼ੰਸਾ ਕਰਦਿਆਂ ਪ੍ਰੀਖਿਆ ਪਾਸ ਕਰਨ ਵਾਲੀਆਂ ਵਿਦਿਆਰਥਣਾਂ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਇਆ ਤੇ ਕਿਹਾ ਕਿ ਵਿਦਿਆਰਥਣ ਜਸਲੀਨ ਕੌਰ ਨੇ ਵੀ ਬੀ. ਏ. ਐੱਲ. ਐੱਲ. ਬੀ. (5 ਸਾਲਾ ਕੋਰਸ) ਸਮੈਸਟਰ 6ਵਾਂ ਦੇ ਇਮਤਿਹਾਨ 'ਚ 432 ਅੰਕਾਂ ਨਾਲ 'ਵਰਸਿਟੀ 'ਚੋਂ ਦੂਜਾ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਦਿਵਯਾ ਸ਼ਰਮਾ, ਪ੍ਰੋ. ਰਿਚਾ ਜੋਸ਼ੀ, ਪ੍ਰੋ. ਪ੍ਰੇਰਨਾ ਸਿੰਘ, ਪ੍ਰੋ. ਨਿਤਿਕਾ ਮਹਾਜਨ ਆਦਿ ਤੋਂ ਇਲਾਵਾ ਹੋਰ ਕਾਲਜ ਸਟਾਫ ਮੈਂਬਰ ਹਾਜ਼ਰ ਸਨ |