17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ 10,534 ਮੀਟਰਕ ਟਨ ਝੋਨੇ ਦੀ ਹੋਈ ਖਰੀਦ <br/>

Ad Position 21
No active advertisement
ਅਜੀਤ ਡੈਸਕ 27-09-2025
ਅੰਮਿ੍ਤਸਰ, 26 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀਆਂ 48 ਮੰਡੀਆਂ ਵਿਚ ਝੋਨੇ ਦੀ ਖਰੀਦ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਅਧਿਕਾਰੀ ਖੁਦ ਮੰਡੀਆਂ ਦੀ ਨਿਗਰਾਨੀ ਕਰ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ 'ਚ 10858 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ 'ਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 10534 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਸਰਕਾਰ ਵਲੋਂ ਝੋਨੇ ਦਾ ਸਰਕਾਰੀ ਰੇਟ 2389 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ ਅਤੇ ਇਸ ਲਈ ਝੋਨੇ 'ਚ ਨਮੀ ਦੀ ਮਾਤਰਾ 17 ਫ਼ੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਧਿਕਾਰੀ ਅਮਨਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਏਜੰਸੀ ਵਲੋਂ 4576 ਮੀਟਰਕ ਟਨ, ਮਾਰਕਫੈਡ ਵਲੋਂ 2039 ਮੀਟਰਕ ਟਨ, ਪਨਸਪ ਵਲੋਂ 1425 ਮੀਟਰਕ ਟਨ, ਪੰਜਾਬ ਸਟੇਟ ਵੇਅਰਹਾਊਸ ਵਲੋਂ 1163 ਮੀਟਰਕ ਟਨ ਅਤੇ ਪ੍ਰਾਈਵੇਟ ਏਜੰਸੀਆਂ ਵਲੋਂ 431 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਿਸਾਨਾਂ ਨੂੰ ਮਿਥੇ ਸਮੇਂ ਦੇ ਅੰਦਰ-ਅੰਦਰ ਝੋਨੇ ਦੀ ਅਦਾਇਗੀ ਨੂੰ ਯਕੀਨੀ ਬਣਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਨਿੱਧੀ ਆਪ ਕੇ ਨਿਕਟ 2.0 ਪ੍ਰੋਗਰਾਮ 29 ਨੂੰ ਕਰਵਾਏ ਜਾਣਗੇ-ਖੇਤਰੀ ਭਵਿੱਖ ਨਿੱਧੀ ਕਮ... ਅਗਲੀ ਖ਼ਬਰ ਖ਼ਾਲਸਾ ਕਾਲਜ ਆਫ ਲਾਅ ਦੀਆਂ ਵਿਦਿਆਰਥਣਾਂ ਨੇ ਬੀ. ਏ. ਐੱਲ. ਐੱਲ. ਬੀ. ਪ੍ਰੀਖਿਆਵਾਂ 'ਚੋਂ 'ਵਰਸਿਟੀ 'ਚੋਂ ਪਹਿਲਾ ਅਤੇ ਦ...
Ad Position 24