ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ 28 ਸਤੰਬਰ ਦਿਨ ਐਤਵਾਰ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਸਰਬੱਤ ਦੇ ਭਲੇ ਲਈ ਵਿਸ਼ੇਸ਼ ਅਰਦਾਸ ਸਮਾਗਮ ਪਿੰਡ ਹਰਦਲਵਾਲ ਖ਼ੁਰਦ, ਰਮਦਾਸ (ਫਤਿਹਗੜ੍ਹ ਚੂੜੀਆਂ ਤੋਂ ਰਮਦਾਸ ਰੋਡ) ਵਿਖੇ ਹੋ ਰਿਹਾ ਹੈ | ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਭਾਈ ਜਸਬੀਰ ਸਿੰਘ ਅਤੇ ਪਿੰਡ ਵਾਸੀਆਂ ਪੂਰਨ ਸਿੰਘ, ਕਾਬਲ ਸਿੰਘ, ਨਿਸ਼ਾਨ ਸਿੰਘ ਤੇ ਪ੍ਰਗਟ ਸਿੰਘ ਨੇ ਦੱਸਿਆ ਕਿ ਸਵੇਰੇ ਸਾਢੇ 7 ਤੋਂ 10 ਵਜੇ ਦੌਰਾਨ ਹੋ ਰਹੇ ਇਸ ਅਰਦਾਸ ਸਮਾਗਮ ਦੌਰਾਨ ਵੱਖ-ਵੱਖ ਜਥਿਆਂ ਵਲੋਂ ਕਥਾ ਕੀਰਤਨ ਦੀ ਛਹਿਬਰ ਵੀ ਲਗਾਈ ਜਾਵੇਗੀ |