17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪੁਲਿਸ ਕਾਲੋਨੀ ਵਿਖੇ ਸਜਾਇਆ ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 27-09-2025
ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਵਲੋਂ ਜ਼ਿਲੇ੍ਹ ਵਿਚ ਵੱਖ-ਵੱਖ ਥਾਵਾਂ 'ਤੇ 1 ਸਤੰਬਰ ਤੋਂ ਆਰੰਭੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ 27ਵਾਂ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਪੁਲਿਸ ਕਲੋਨੀ ਅਜਨਾਲਾ ਰੋਡ ਵਿਖੇ ਸ਼ਰਧਾ ਸਹਿਤ ਸਜਾਇਆ ਗਿਆ | ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਉਂਕਾਰ ਸਿੰਘ ਅਤੇ ਭਾਈ ਕਰਨੈਲ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਗਿਆਨੀ ਸਰਬਜੀਤ ਸਿੰਘ ਕਥਾਵਾਚਕ ਲੁਧਿਆਣਾ ਨੇ ਗੁਰਮਤਿ ਵਿਚਾਰਾਂ ਸਰਵਨ ਕਰਾ ਕੇ ਕਲਯੁੱਗੀ ਜੀਵਾਂ ਦੇ ਤਪਦੇ ਹਿਰਦਿਆਂ ਨੂੰ ਠਾਰਿਆ | ਪ੍ਰਚਾਰਕ ਭਾਈ ਬਲਵੰਤ ਸਿੰਘ ਐਨੇਕੋਟ, ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੇ ਵਧੀਕ ਮੈਨੇਜਰ ਜਸਬੀਰ ਸਿੰਘ ਤੇ ਗੁ: ਕਮੇਟੀ ਦੇ ਪ੍ਰਬੰਧਕਾਂ ਵਲੋਂ ਕਥਾਵਾਚਕ ਤੇ ਰਾਗੀ ਜਥਿਆਂ ਨੂੰ ਸਨਮਾਨਤ ਕੀਤਾ ਗਿਆ |
ਅੱਜ ਦਾ ਗੁਰਮਤਿ ਸਮਾਗਮ : ਮਿਤੀ : 28 ਸਤੰਬਰ, ਸਨਿਚਰਵਾਰ | ਸਮਾਂ : ਸ਼ਾਮ 7 ਤੋਂ ਰਾਤ 9.30 ਵਜੇ ਤੱਕ | ਸਥਾਨ : ਗੁਰਦੁਆਰਾ ਸਾਧ ਸੰਗਤ ਕਰਤਾਰ ਨਗਰ, ਛੇਹਰਟਾ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੇ ਜਾਨੀ ਮਾਲੀ ਤੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣ ਤੋਂ ਅਸਫਲ ਰਹਿਣ 'ਤੇ ਕਾਮਰੇਡਾਂ ਵ... ਅਗਲੀ ਖ਼ਬਰ ਖ਼ਾਲਸਾ ਕਾਲਜ ਆਫ ਇੰਜੀਨੀਅਰਿੰਗ ਵਿਖੇ ਛੀਨਾ ਵਲੋਂ 2 ਰੋਜ਼ਾ 'ਹੈਕਸਪਾਰਕ 2025' ਪ੍ਰੋਗਰਾਮ ਦਾ ਉਦਘਾਟਨ <br/>
Ad Position 24