ਅੰਮਿ੍ਤਸਰ, 27 ਸੰਤਬਰ (ਗਗਨਦੀਪ ਸ਼ਰਮਾ)-ਫਗਵਾੜਾ ਨੇੜੇ ਭਿਆਨਕ ਸੜਕ ਹਾਦਸੇ 'ਚ ਜ਼ਖਮੀ ਹੋਏ ਅੰਮਿ੍ਤਸਰ-2 ਡਿਪੂ ਦੇ ਕੰਡਕਟਰ ਕੰਵਲਜੀਤ ਸਿੰਘ ਦਮ ਤੋੜ ਗਿਆ ਹੈ, ਜਿਸ ਨਾਲ ਸੂਬੇ ਭਰ ਦੇ ਪੰਜਾਬ ਰੋਡਵੇਜ਼/ਪਨਬਸ ਅਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਪੰਜਾਬ ਰੋਡਵੇਜ਼/ਪਨਬਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਜੁਆਇੰਟ ਸੈਕਟਰੀ ਜੋਧ ਸਿੰਘ ਨੇ ਦੱਸਿਆ ਕਿ ਕੰਵਲਜੀਤ ਸਿੰਘ ਪਿਛਲੇ ਕਰੀਬ ਇਕ ਹਫ਼ਤੇ ਤੋਂ ਜਿੰਦਗੀ-ਮੌਤ ਵਿਚਾਲੇ ਲੜਾਈ ਲੜ ਰਿਹਾ ਸੀ | ਉਨ੍ਹਾਂ ਸਰਕਾਰ ਅਤੇ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਉਸਦੇ ਪਰਿਵਾਰ ਦੇ ਕਿਸੇ ਇਕ ਜੀਅ ਨੂੰ ਬਿਨਾ ਦੇਰੀ ਕੀਤੇ ਯੋਗਤਾ ਦੇ ਆਧਾਰ 'ਤੇ ਨੌਕਰੀ ਦੇ ਨਾਲ-ਨਾਲ ਬਣਦੀ ਮੁਆਵਜ਼ਾ ਰਾਸ਼ੀ