24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬੀ. ਬੀ. ਕੇ. ਡੀ. ਏ. ਵੀ. ਕਾਲਜ ਨੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ

Ad Position 21
No active advertisement
ਪੋ੍ਰਗਰਾਮ ਮੌਕੇ ਮੰਚ 'ਤੇ ਬੈਠੇ ਮੱੁਖ ਮਹਿਮਾਨ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਰਦੀਪ ਸਿੰਘ, ਨਾਲ ਪਿ੍ੰ. ਡਾ. ਪੁਸ਼ਪਿੰਦਰ ਵਾਲੀਆ | ਤਸਵੀਰ : ਹਰਜੀਤ ਸਿੰਘ <br/> 28-09-2025
ਅੰਮਿ੍ਤਸਰ, 27 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਅੰਮਿ੍ਤਸਰ ਨੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ | ਇਸ ਸਮਾਗਮ 'ਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਰਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪਿ੍ੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲੋਕ ਲੋਕਤੰਤਰ ਦਾ ਅਸਲ ਸਾਰ ਹਨ, ਉਨ੍ਹਾਂ ਨੇ ਹਰੇਕ ਵਿਅਕਤੀ ਨੂੰ ਜਾਗਰੂਕਤਾ, ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਵੋਟ ਪਾਉਣ ਦੇ ਆਪਣੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ | ਅਮਰਦੀਪ ਸਿੰਘ ਨੇ ਆਪਣੇ ਸੰਬੋਧਨ 'ਚ ਜ਼ੋਰ ਦੇ ਕੇ ਕਿਹਾ ਕਿ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਉਨ੍ਹਾਂ ਦੀ ਸੁਰੱਖਿਆ ਲਈ ਜ਼ਰੂਰੀ ਹੈ | ਪ੍ਰੋਗਰਾਮ 'ਚ ਡਿਸਟਰਿਕਟ ਲੀਗਲ ਸਰਵੀਸਿਜ਼ ਅਥਾਰਟੀ ਦੇ ਵਲੰਟੀਅਰ ਵੀ ਸ਼ਾਮਲ ਸਨ, ਜਿਨ੍ਹਾਂ ਦੀ ਅਗਵਾਈ ਸ਼ਰਦ ਵਸ਼ਿਸ਼ਟ, ਚੇਅਰਮੈਨ, ਡਿਸਟਰਿਕਟ ਲੀਗਲ ਸਰਵੀਸਿਜ਼ ਅਥਾਰਟੀ ਅਤੇ ਕੋਆਰਡੀਨੇਟਰ, ਲਾਵਾ ਐਨ. ਜੀ. ਓ. ਨੇ ਕੀਤੀ | ਵਲੰਟੀਅਰਾਂ ਨੇ ਵਿਦਿਆਰਥੀਆਂ ਨਾਲ ਸਰਗਰਮੀ ਨਾਲ ਜੁੜ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਲੋਕਤੰਤਰੀ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਸੰਵੇਦਨਸ਼ੀਲ ਬਣਾਇਆ |
Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਉਲੰਪਿਕਸ ਭਾਰਤ-2025 'ਚ ਵਿਦਿਆਰਥੀਆਂ ਨੇ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਸੇਵਾ ਸਰਕਾਰ ਦੀ ਪਹਿਲੀ ਤਰਜੀਹ-ਵਿਧਾਇਕ ਜਸਵਿੰਦਰ ਸਿੰਘ ਰਮਦਾਸ <br/>
Ad Position 24