24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਿਮਰਨਜੀਤ ਸਿੰਘ ਮਾਨ ਨੇ ਜੇਲ੍ਹ 'ਚ ਬੰਦ ਭਾਈ ਸੰਦੀਪ ਸਿੰਘ ਸੰਨੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 28-09-2025
ਅੰਮਿ੍ਤਸਰ, 27 ਸਤੰਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਅ) ਦੇ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਸ: ਸਿਮਰਨਜੀਤ ਸਿੰਘ ਮਾਨ, ਸੁਧੀਰ ਸੂਰੀ ਕਤਲ ਕੇਸ ਵਿਚ ਜੇਲ੍ਹ 'ਚ ਬੰਦ ਸਿੱਖ ਨੌਜਵਾਨ ਭਾਈ ਸੰਦੀਪ ਸਿੰਘ ਸੰਨੀ ਖ਼ਾਲਸਾ ਦੇ ਗ੍ਰਹਿ ਵਿਖੇ ਪੁੱਜੇ ਅਤੇ ਉਨ੍ਹਾਂ ਦੇ ਭਰਾਤਾ ਹਰਦੀਪ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ | ਪ੍ਰਾਪਤ ਵੇਰਵਿਆਂ ਅਨੁਸਾਰ ਸ: ਮਾਨ ਨੇ ਪਰਿਵਾਰ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਹਮੇਸ਼ਾਂ ਉਨ੍ਹਾਂ ਦੇ ਨਾਲ ਖੜੀ ਰਹੇਗੀ ਅਤੇ ਇਨਸਾਫ ਦੀ ਲੜਾਈ ਨੂੰ ਅੰਤ ਤੱਕ ਲੜਿਆ ਜਾਵੇਗਾ | ਮਾਨ ਨੇ ਕਿਹਾ ਕਿ ਭਾਈ ਸੰਦੀਪ ਸਿੰਘ ਸੰਨੀ ਨੇ ਕੌਮ ਲਈ ਮਹੱਤਵਪੂਰਨ ਸੇਵਾ ਨਿਭਾਈ ਹੈ | ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਦੀਆਂ ਨੀਤੀਆਂ ਤਹਿਤ ਸਿੱਖਾਂ ਨੂੰ ਕਥਿਤ ਤੌਰ 'ਤੇ ਫਰਜ਼ੀ ਪੁਲਿਸ ਮੁਕਾਬਲਿਆਂ ਵਿਚ ਮਾਰਿਆ ਜਾ ਰਿਹਾ ਹੈ | ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ, ਹਰਪਾਲ ਸਿੰਘ ਬਲੇਰ, ਬੀਬੀ ਅੰਮਿ੍ਤ ਕੌਰ ਮਲੋਆ ਅਤੇ ਭਾਈ ਸੰਨ੍ਹੀ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਰਣਜੀਤ ਸਿੰਘ ਵਲੋਂ ਬਜ਼ੁਰਗ ਔਰਤ ਦੇ ਜ਼ੀਰੋ ਤਕਨੀਕ ਰਾਹੀਂ ਗੋਢੇ ਬਦਲੇ <br/> ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਹਿੰਦੀ ਦਿਵਸ ਮਨਾਇਆ <br/>
Ad Position 24