24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕਣਕ ਦੀ ਬਿਜਾਈ ਲਈ ਡੀ. ਏ. ਪੀ. ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 28-09-2025
ਅੰਮਿ੍ਤਸਰ, 27 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆ ਰਹੇ ਹਾੜੀ ਦੇ ਨਵੇਂ ਸੀਜਨ ਲਈ ਡੀ. ਏ. ਪੀ. ਖਾਦ ਦੀ ਸਪਲਾਈ ਬਾਬਤ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਿਸਾਨਾਂ ਨੂੰ ਬਿਜਾਈ ਲਈ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸਾਡੇ ਵਲੋਂ ਜ਼ਿਲ੍ਹੇ ਦੀ ਲੋੜ ਅਨੁਸਾਰ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਹਿਕਾਰੀ ਸੋਸਾਇਟੀਆਂ 'ਚ ਇਸ ਦੀ ਸਪਲਾਈ ਸ਼ੁਰੂ ਹੋ ਚੁੱਕੀ ਹੈ | ਇਸ ਬਾਬਤ ਜਾਣਕਾਰੀ ਦਿੰਦੇ ਹੋਏ ਡੀ. ਆਰ. ਕੋ-ਆਪਰੇਟਿਵ ਡਾ. ਜਗਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡੀ. ਏ. ਪੀ. ਖਾਦ ਦੀ ਸਪਲਾਈ ਸਹਿਕਾਰੀ ਸੁਸਾਇਟੀਆਂ ਨੂੰ ਪਹਿਲ ਦੇ ਅਧਾਰ 'ਤੇ ਦਿੱਤੀ ਜਾ ਰਹੀ ਹੈ ਅਤੇ ਇਹ ਸਪਲਾਈ ਨਿਰਵਿਘਨ ਜਾਰੀ ਰਹੇਗੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਕਾਹਲੀ ਜਾਂ ਕਾਲਾਬਜ਼ਾਰੀ 'ਚ ਨਾ ਆਉਣ | ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਬਲਜਿੰਦਰ ਸਿੰਘ ਭੁੱਲਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਬਿਜਾਈ ਲਈ ਬਾਜ਼ਾਰ 'ਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ |
Ad Position 22
No active advertisement
ਪਿਛਲੀ ਖ਼ਬਰ ਠੇਕੇਦਾਰ ਅਤੇ ਸੰਧੂ ਨੇ ਕੇਂਦਰੀ ਰਾਜ ਮੰਤਰੀ ਵਰਮਾ, ਪਾਸਵਾਨ ਤੇ ਚੁੱਘ ਦਾ ਏਅਰ ਪੋਰਟ 'ਤੇ ਕੀਤਾ ਸਵਾਗਤ <br/> ਅਗਲੀ ਖ਼ਬਰ ਡਾ. ਰਣਜੀਤ ਸਿੰਘ ਵਲੋਂ ਬਜ਼ੁਰਗ ਔਰਤ ਦੇ ਜ਼ੀਰੋ ਤਕਨੀਕ ਰਾਹੀਂ ਗੋਢੇ ਬਦਲੇ <br/>
Ad Position 24