24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਠੇਕੇਦਾਰ ਅਤੇ ਸੰਧੂ ਨੇ ਕੇਂਦਰੀ ਰਾਜ ਮੰਤਰੀ ਵਰਮਾ, ਪਾਸਵਾਨ ਤੇ ਚੁੱਘ ਦਾ ਏਅਰ ਪੋਰਟ 'ਤੇ ਕੀਤਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 28-09-2025
ਅੰਮਿ੍ਤਸਰ, 27 ਸਤੰਬਰ (ਹਰਮਿੰਦਰ ਸਿੰਘ)-ਸੂਬੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲੈਣ ਪਹੁੰਚੇ ਬਨਵਾਰੀ ਲਾਲ ਵਰਮਾ ਤੇ ਕਮਲ ਪਾਸਵਾਨ (ਦੋਵੇਂ) ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਟਰੱਸਟੀ ਮਨਿੰਦਰਜੀਤ ਸਿੰਘ ਠੇਕੇਦਾਰ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਬਨਵਾਰੀ ਲਾਲ ਵਰਮਾ ਤੇ ਕਮਲ ਪਾਸਵਾਨ (ਦੋਵੇਂ) ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਕਿਸਾਨ ਤੇ ਹੜ੍ਹ ਪੀੜਤਾਂ ਦੇ ਸਿੱਧਾ ਬੈਂਕ ਖਾਤਿਆਂ 'ਚ ਪੈਸਾ ਭੇਜਿਆ ਜਾਵੇਗਾ ਤਾਂ ਜੋ ਪੈਸੇ ਦੀ ਦੁਰਵਰਤੋਂ ਨਾ ਹੋਵੇ ਅਤੇ ਪੈਸਾ ਹੱਕਦਾਰ ਲੋਕਾਂ ਤੱਕ ਪਹੁੰਚੇ | ਇਸ ਮੌਕੇ 'ਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਟਰੱਸਟੀ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਬਨਵਾਰੀ ਲਾਲ ਵਰਮਾ ਤੇ ਕਮਲ ਪਾਸਵਾਨ (ਦੋਵਾਂ) ਕੇਂਦਰੀ ਰਾਜ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੌਜੂਦਾ ਹਾਲਾਤਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਵੀ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਖੂਨਦਾਨ ਕੈਂਪ <br/> ਅਗਲੀ ਖ਼ਬਰ ਕਣਕ ਦੀ ਬਿਜਾਈ ਲਈ ਡੀ. ਏ. ਪੀ. ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ
Ad Position 24