ਅੰਮਿ੍ਤਸਰ, 27 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਆਰੀਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ. ਏ. ਵੀ. ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਮਾਰਗਦਰਸ਼ਨ ਹੇਠ ਪਿ੍ੰਸੀਪਲ ਡਾ. ਅੰਜਨਾ ਗੁਪਤਾ ਦੀ ਯੋਗ ਅਗਵਾਈ 'ਚ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਵਿਖੇ ਏਕਨੂਰ ਸੇਵਾ ਟਰੱਸਟ ਦੇ ਸਹਿਯੋਗ ਨਾਲ 'ਡਰਾਪ ਆਫ ਹੋਪ' ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਨੇ ਸ਼ਮਾਂ ਰੌਸ਼ਨ ਕਰਕੇ ਕੀਤਾ | ਕੈਂਪ 'ਚ ਹਰਗੁਣ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਅਤੇ ਡਾਇਰੈਕਟਰ ਡਾ. ਹਰਪ੍ਰੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ | ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦੁਆਰਾ 133 ਯੂਨਿਟ ਖੂਨਦਾਨ ਕੀਤਾ ਗਿਆ ਜੋ ਅਦਲੱਖਾ ਬਲੱਡ ਬੈਂਕ ਅਤੇ ਕੇ.ਵੀ.ਆਈ. ਬਲੱਡ ਬੈਂਕ 'ਚ ਜਮਾਂ ਕਰਵਾਇਆ ਗਿਆ | ਕੈਂਪ ਦੌਰਾਨ ਸੰਬੋਧਨ ਕਰਦੇ ਹੋਏ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ ਕਿਉਂਕਿ ਇਹ ਕਿਸੇ ਦੀ ਜ਼ਿੰਦਗੀ ਨੂੰ ਬਚਾਉਣ ਨਾਲ ਜੁੜਿਆ ਹੁੰਦਾ ਹੈ | ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਨੇ ਮਹਿਮਾਨਾਂ ਨੂੰ ਸੰਬੋਧਿਤ ਕਰਦੇ ਕਿਹਾ ਕਿ ਖੂਨਦਾਨ ਜੀਵਨ ਦਾਨ ਅਖਵਾਉਂਦਾ ਹੈ | ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਉਪਰਾਲੇ ਲਈ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੀ ਪਿ੍ੰਸੀਪਲ ਡਾ. ਅੰਜਨਾ ਗੁਪਤਾ ਅਤੇ ਏਕਨੂਰ ਸੇਵਾ ਟਰੱਸਟ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਇਕ ਅਜਿਹਾ ਪੁੰਨ ਵਾਲਾ ਕਾਰਜ ਹੈ, ਜਿਸ 'ਚ ਕਿਸੇ ਦਾ ਪੈਸਾ ਜਾ ਕੋਈ ਸਾਧਨ ਨਹੀਂ ਸਗੋਂ ਕੇਵਲ ਇਨਸਾਨ ਦੀ ਹਿੰਮਤ ਅਤੇ ਸੰਕਲਪ ਦੀ ਹੀ ਲੋੜ ਹੁੰਦੀ ਹੈ | ਸਕੂਲ ਦੀ ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੇ ਏਕਨੂਰ ਸੇਵਾ ਟਰੱਸਟ ਦੇ ਪ੍ਰਧਾਨ ਅਰਵਿੰਦ ਵੜੈਚ ਦਾ ਵਿਸ਼ੇਸ਼ ਯੋਗਦਾਨ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਖੂਨਦਾਨ, ਮਹਾਂਦਾਨ ਹੁੰਦਾ ਹੈ | ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਬੂਟਾ ਭੇਂਟ ਕਰ ਕੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕੌਂਸਲਰ ਅਮਨ ਐਰੀ, ਕੌਂਸਲਰ ਸ੍ਰੀਮਤੀ ਸ਼ਰੂਤੀ ਵਿੱਜ, ਸ੍ਰੀਮਤੀ ਸ਼ਰਨਜੀਤ ਕੌਰ, ਡਾ. ਨਰਿੰਦਰ ਚਾਵਲਾ, ਰਮੇਸ਼ ਚੋਪੜਾ, ਰਵੀ ਮਹਾਜਨ, ਪਵਿੱਤਰਜੋਤ, ਵਿਨੈ ਅਰੋੜਾ, ਜਤਿੰਦਰ ਅਰੋੜਾ ਆਦਿ ਮੌਜੂਦ ਸਨ |