ਅੰਮਿ੍ਤਸਰ, 27 ਸਤੰਬਰ (ਜਸਵੰਤ ਸਿੰੰਘ ਜੱਸ)-ਕਈ ਦਹਾਕਿਆਂ ਤੋਂ ਚੌਥੇ ਪਾਤਿਸ਼ਾਹ ਦਾ ਪ੍ਰਕਾਸ਼ ਪੁੁਰਬ ਗੁਰੂ ਨਗਰੀ ਵਿਚ ਵੱਡੇ ਪੱਧਰ 'ਤੇ ਮਨਾਉਂਦੀ ਆ ਰਹੀ ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵਲੋਂ ਇਸ ਵਾਰ ਵੀ ਗੁਰੂ ਨਗਰੀ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ 491ਵੇਂ ਅਵਤਾਰ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਅੰਤਰ ਸਕੂਲ ਮੁਕਾਬਲਿਆਂ ਦੀ ਲੜ੍ਹੀ ਦੌਰਾਨ ਅੰਤਰ ਸਕੂਲ ਧਾਰਮਿਕ ਭਾਸ਼ਣ ਮੁਕਾਬਲਾ ਸੈਂਟਰਲ ਖ਼ਾਲਸਾ ਯਤੀਮਖਾਨਾ ਪੁਤਲੀਘਰ ਵਿਖੇ ਕਰਵਾਇਆ ਗਿਆ, ਜਿਸ ਵਿਚ 11 ਸਕੂਲਾਂ ਦੇ 21 ਵਿਦਿਆਰਥੀਆਂ ਨੇ ਭਾਗ ਲਿਆ | ਡਾ. ਬਲਬੀਰ ਸਿੰਘ ਸੈਣੀ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਦਮਨਦੀਪ ਕੌਰ ਬਮਰਾ ਅਤੇ ਹਰਜਿੰਦਰ ਕੌਰ ਨੇ ਨਿਰਣਾਇਕਾਂ ਦੇ ਫਰਜ਼ ਨਿਭਾਏ | ਸ: ਸੰਤੋਖ ਸਿੰਘ ਅਤੇ ਗੁਰਬਖ਼ਸ਼ ਸਿੰਘ ਬੱਗਾ ਦੀ ਕਨਵੀਨਰਸ਼ਿਪ ਹੇਠ ਹੋਏ ਮੁਕਾਬਲਿਆਂ ਦੌਰਾਨ ਜੇ. ਐੱਸ. ਨਾਗਪਾਲ ਨੇ ਇਨਾਮਾਂ ਦੀ ਸੇਵਾ ਕੀਤੀ | ਮੁੱਖ ਮਹਿਮਾਨ ਤੇ ਹੋਰ ਸ਼ਖਸੀਅਤਾਂ ਵਲੋਂ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਸ: ਗੁਰਬਖ਼ਸ਼ ਸਿੰਘ ਬੱਗਾ ਅਤੇ ਦਰਸ਼ਨ ਸਿੰਘ ਸੰਧੂ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਸ਼ਣ ਮੁਕਾਬਲੇ ਦੌਰਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ. ਦੀ ਟੀਮ ਜੇਤੂ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀ ਟੀਮ ਰਨਰਜ਼ਅੱਪ ਰਹੀਆਂ | ਪਹਿਲਾ ਇਨਾਮ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀ: ਸੈਕੰ: ਸਕੂਲ ਘਿਊ ਮੰਡੀ, ਦੂਜਾ ਇਨਾਮ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਤੀਸਰਾ ਸਥਾਨ ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਨੂੰ ਮਿਲਿਆ | ਜਦੋਂ ਕਿ ਹੌਸਲਾ ਵਧਾਊ ਇਨਾਮ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂ ਵਾਲਾ ਤੇ ਨਿਊ ਫ਼ਲਾਵਰ ਪਬਲਿਕ ਸੀਨੀ: ਸੈਕੰ: ਸਕੂਲ ਅੰਤਰਯਾਮੀ ਕਾਲੋਨੀ ਨੂੰ ਪ੍ਰਦਾਨ ਕੀਤੇ ਗਏ | ਮੁਕਾਬਲੇ ਵਿਚ ਸ਼ਾਮਿਲ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ | ਇਸ ਮੌਕੇ ਸੰਸਥਾ ਦੇ ਪ੍ਰਧਾਨ ਡਾ: ਆਤਮਜੀਤ ਸਿੰਘ ਬਸਰਾ, ਸੁਰਿੰਦਰ ਸਿੰਘ ਸੋਹਲ, ਲਖਵਿੰਦਰ ਸਿੰਘ ਢਿੱਲੋਂ, ਗੁਰਬਖ਼ਸ਼ ਸਿੰਘ ਬੱਗਾ, ਦਰਸ਼ਨ ਸਿੰਘ ਸੰਧੂ, ਸੰਤੋਖ ਸਿੰਘ ਡੀ. ਐਸ. ਪੀ. ਸੇਵਾ ਮੁਕਤ, ਹਰਜਿੰਦਰ ਸਿੰਘ ਕਲਸੀ, ਗੁਰਿੰਦਰਜੀਤ