24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਗੁਰਦੁਆਰਾ ਸਾਹਿਬ ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਸਾਲਾਨਾ ਕੀਰਤਨ ਸਮਾਗਮ ਸਜਾਇਆ <br/>

Ad Position 21
No active advertisement
ਅਜੀਤ ਡੈਸਕ 28-09-2025
ਅੰਮਿ੍ਤਸਰ, 27 ਸਤੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਮੈਂਬਰ ਤੇ ਗੁਰੂ ਨਗਰੀ ਦੇ ਨਾਮਵਰ ਸਿੱਖ ਕਾਰੋਬਾਰੀ ਸ. ਤੇਜਿੰਦਰ ਸਿੰਘ ਸਰਦਾਰ ਪਗੜੀ ਹਾਊਸ ਪ੍ਰਾ: ਲਿਮ: ਵਾਲਿਆਂ ਦੇ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਸਾਲਾਨਾ ਕੀਰਤਨ ਸਮਾਗਮ ਸ਼ਰਧਾ ਤੇ ਉਤਸ਼ਾਹ ਸਹਿਤ ਕਰਵਾਇਆ ਗਿਆ | ਗੁਰੂ ਘਰ ਦੇ ਅਨਿ੍ਹੰਨ ਸ਼ਰਧਾਲੂ ਗੁਰਸਿੱਖ ਤੇ ਸਰਦਾਰ ਪਗੜੀ ਹਾਊਸ ਦੇ ਬਾਨੀ ਗੁਰਪੁਰਵਾਸੀ ਜਸਵੰਤ ਸਿੰਘ ਤੇ ਮਾਤਾ ਜੋਗਿੰਦਰ ਕੌਰ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਧੁਰ ਕੀ ਬਾਣੀ ਦੇ ਅੰਮਿ੍ਤਮਈ ਸ਼ਬਦ ਕੀਰਤਨ ਸਰਵਨ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗ੍ਰੰਥੀ ਸਿੰਘ ਵਲੋਂ ਗੁਰਮਤਿ ਵਿਚਾਰਾਂ ਸਰਵਨ ਕਰਾਈਆਂ | ਇਸ ਮੌਕੇ ਯਤੀਮਖਾਨਾ ਦੇ ਮੈਂਬਰ ਇੰਚਾਰਜ ਡਾ: ਆਤਮਜੀਤ ਸਿੰਘ ਬਸਰਾ, ਤੇਜਿੰਦਰ ਸਿੰਘ ਅਤੇ ਰਵਿੰਦਰ ਸਿੰਘ ਬੱਬੂ ਵਲੋਂ ਰਾਗੀ ਜਥੇ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ, ਦੀਵਾਨ ਦੇ ਮੈਂਬਰ, ਸ਼ਹਿਰ ਦੀਆਂ ਸੰਗਤਾਂ ਅਤੇ ਵੱਡੀ ਗਿਣਤੀ ਵਿਚ ਯਤੀਮਖਾਨਾ ਦੇ ਬੱਚੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਰਬ ਸਾਂਝੀ ਗੁਰਬਾਣੀ ਰਣਜੀਤ ਐਵੀਨਿਊ ਹਾਊਸਿੰਗ ਬੋਰਡ ਕਾਲੋਨੀ ਵਿਖੇ ਸਜਿਆ 28ਵਾ... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵਲੋਂ ਚੌਥੇ ਪਾਤਿਸ਼ਾਹ ਦੇ 491ਵੇਂ ਅਵਤਾਰ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ...
Ad Position 24