24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

350 ਸਾਲਾ ਸ਼ਤਾਬਦੀ ਨੂੰ ਸਮਰਪਿਤ ਵਿਜੈਵਾੜਾ (ਆਂਧਰਾ ਪ੍ਰਦੇਸ਼) ਤੋਂ ਚੇਨਈ (ਤਾਮਿਲਨਾਡੂ) ਪੁੱਜਾ ਸ਼ਹੀਦੀ ਨਗਰ ਕੀਰਤਨ

Ad Position 21
No active advertisement
ਗੁਰਦੁਆਰਾ ਸ੍ਰੀ ਸਿੰਘ ਸਭਾ, ਗੁਰੂ ਨਾਨਕ ਕਾਲੋਨੀ ਵਿਜੈਵਾੜਾ ਤੋਂ ਚੇਨਈ ਲਈ ਰਵਾਨਾ ਹੋਏ ਸ਼ਹੀਦੀ ਨਗਰ ਕੀਰਤਨ ਦੌਰਾਨ ਗਿਆਨੀ ਸੁਲਤਾਨ ਸਿੰਘ ਤੇ ਹੋਰਨਾਂ ਨੂੰ ਸਨਮਾਨਿਤ ਕਰਦੀਆਂ ਹੋਈਆਂ ਸਥਾਨਕ ਸਿੱਖ ਸੰਗਤਾਂ | ਅਜੀਤ ਤਸਵੀਰ <br/> 28-09-2025
ਅੰਮਿ੍ਤਸਰ, 27 ਸਤੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿਚ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਸਿੰਘ ਸਭਾ, ਗੁਰੂ ਨਾਨਕ ਕਾਲੋਨੀ ਵਿਜੈਵਾੜਾ (ਆਂਧਰਾ ਪ੍ਰਦੇਸ਼) ਤੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋ ਕੇ ਚੇਨਈ (ਤਾਮਿਲਨਾਡੂ) ਪੱੁਜਾ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਗਾਇਣ ਕੀਤੇ ਜਾਣ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਇੰਚਾਰਜ ਗੁਰਮੇਜ ਸਿੰਘ, ਹਰਭਜਨ ਸਿੰਘ, ਹਰਵਿੰਦਰ ਸਿੰਘ ਵੇਰਕਾ, ਬਲਜਿੰਦਰ ਸਿੰਘ, ਬੀਬੀ ਹਰਜਿੰਦਰ ਕੌਰ ਕਾਵਲੀ ਗੁਰਦਾਸਪੁਰ, ਸਤਵਿੰਦਰ ਸਿੰਘ ਤੇ ਬੀਬੀ ਰਣਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੀਆਂ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਰਾ ਮੈਡੀਕਲ ਯੂਨੀਅਨ ਨਾਭਾ ਵਲੋਂ ਸੀਨੀਅਰ ਫਾਰਮੇਸੀ ਅਫ਼ਸਰ ਨਰਿੰਦਰ ਮੋਹਣ ਸ਼ਰਮਾ ਦਾ ਕੀਤਾ ਗਿਆ ਸਨਮਾਨ ਅਗਲੀ ਖ਼ਬਰ ਕੋਈ ਸਰਕਾਰ ਤੱਕ ਸਾਡੀ ਗੱਲ ਪਹੁੰਚਾਵੇ, ਬਾਰ-ਬਾਰ ਹੜ੍ਹਾਂ ਦੀ ਮਾਰ ਸਹੀ ਨਹੀਂ ਜਾਂਦੀ-ਸਰਪੰਚ ਤੇ ਪਿੰਡ ਵਾਸੀ ਘੋਨੇਵਾਹਲਾ
Ad Position 24