05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਰੇਅ ਵੰਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਵਿਖੇ ਮਨਾਈ ਦੀਵਾਲੀ

Ad Position 21
No active advertisement
ਅਜੀਤ ਡੈਸਕ 19-10-2025
ਮਜੀਠਾ, 18 ਅਕਤੂਬਰ (ਮਨਿੰਦਰ ਸਿੰਘ ਸੋਖੀ)-ਰੇਅ ਵੰਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੁੱਕੇ ਰੰਗਾਂ ਨਾਲ ਰੰਗੋਲੀ ਬਣਾਈ | ਸਕੂਲ ਦੇ ਐੱਮ. ਡੀ. ਅਮਰਪ੍ਰੀਤ ਸਿੰਘ ਨੇ ਸਵੇਰੇ ਸਕੂਲੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੀਵਾਲੀ ਦੇ ਤਿਉਹਾਰ ਦੀ ਇਤਿਹਾਸਕ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ | ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਧੂੰਆਂ ਰਹਿਤ ਗਰੀਨ ਦੀਵਾਲੀ ਮਨਾਉਣ ਲਈ ਜਾਗਰੂਕ ਕੀਤਾ | ਇਸ ਮੌਕੇ ਪਿ੍ੰ: ਵਰਿੰਦਰ ਕੁਮਾਰ, ਗੁਰਪ੍ਰੀਤ ਕੌਰ, ਰਮਨਦੀਪ ਕੋਰ, ਸੋਨਮ ਸ਼ਰਮਾ, ਮਨਦੀਪ ਕੌਰ, ਹਰਪ੍ਰੀਤ ਕੌਰ, ਅਮਨਦੀਪ ਕੌਰ, ਰਿਚਾ ਕਹੇੜ੍ਹ, ਕਰਵੀਨ ਕੌਰ, ਸਾਹਿਲਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਗੁਰਸ਼ਰਨਜੀਤ ਕੌਰ, ਰਮਨਪ੍ਰੀਤ ਕੌਰ, ਸਨਦੀਪ ਕੌਰ, ਕੋਮਲ, ਸੀਮਾ, ਅਮਨਬੀਰ ਕੌਰ, ਮੋਨਿਕਾ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਤਸ਼ਾਹੀ ਛੇਵੀਂ ਰਣਜੀਤ ਐਵੇਨਿਊ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਅੰਮਿ੍ਤ ਰਸ ਗੁਰਮਤਿ ਸਮਾਗਮ' ਕਰਵਾਇਆ... ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਗੁਰਮਤਿ ਸੰਗੀਤ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕਰ...
Ad Position 24
No active advertisement