ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਮਨਿੰਦਰ ਸਿੰਘ ਅਤੇ ਡੀ.ਐਸ.ਪੀ ਰਾਜਾਸਾਂਸੀ ਨੀਰਜ ਕੁਮਾਰ ਦੀ ਅਗਵਾਈ ਹੇਠ ਥਾਣਾ ਰਾਜਾਸਾਂਸੀ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਬਿਕਰਮਜੀਤ ਸਿੰਘ ਸਮੇਤ ਪਾਰਟੀ ਵਲੋਂ ਤਿੰਨ ਵਿਅਕਤੀਆਂ ਨੂੰ ਇਕ 32 ਬੋਰ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਸਮੇਤ ਗਿ੍ਫਤਾਰ ਕੀਤਾ ਗਿਆ | ਡੀ.ਐਸ.ਪੀ. ਰਾਜਾਸਾਂਸੀ ਨੀਰਜ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਰਾਜਾਸਾਂਸੀ ਐੱਸ. ਐੱਚ. ਓ. ਸਬ ਇੰਸਪੈਕਟਰ ਬਿਕਰਮਜੀਤ ਸਿੰਘ ਵਲੋਂ ਗੁਪਤ ਸੂਚਨਾ 'ਤੇ ਨਾਕਾਬੰਦੀ ਕਰਕੇ ਅਦਲੀਵਾਲ ਮੋੜ ਨਵਾਂ ਅੱਡਾ ਰਾਜਾਸਾਂਸੀ ਤੋਂ ਸੁਖਦੇਵ ਸਿੰਘ ਉਰਫ ਬੱਬਾ ਉਰਫ ਭੀਮ ਵਾਸੀ ਮੁਹੱਲਾ ਜਸਵੰਤ ਸਿੰਘ ਤਰਨਤਾਰਨ, ਰੋਬਨ ਸਿੰਘ ਵਾਸੀ ਖੱਬੇ ਡੋਗਰਾਂ, ਤਰਨਤਾਰਨ ਅਤੇ ਜੋਇਲਪ੍ਰੀਤ ਸਿੰਘ ਵਾਸੀ ਪਿੰਡ ਨੋਨੇ ਤਰਨਤਾਰਨ ਨੂੰ ਇਕ 32 ਬੋਰ ਪਿਸਤੌਲ ਅਤੇ 2 ਜਿੰਦਾ ਕਾਰਤੂਸ ਸਮੇਤ ਗਿ੍ਫਤਾਰ ਕੀਤਾ ਗਿਆ | ਇਸ ਸੰਬੰਧੀ ਉਕਤ ਵਿਅਕਤੀਆਂ ਖ਼ਿਲਾਫ਼ ਥਾਣਾ ਰਾਜਾਸਾਂਸੀ ਵਿਖੇ ਅਸਲਾ ਐਕਟ ਤਹਿਤ ਮੁੱਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਉਕਤ ਗਿ੍ਫਤਾਰ ਵਿਅਕਤੀਆਂ ਦੇ ਅਗਲੇ ਤੇ ਪਿਛਲੇ ਸੰਬੰਧਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ |