ਅੰਮਿ੍ਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫ਼ੀਲਡਜ਼ ਪਬਲਿਕ ਸਕੂਲ, ਆਜ਼ਾਦ ਨਗਰ, 100 ਫੁੱਟੀ ਰੋਡ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਪਿ੍ੰ: ਤੇਜਿੰਦਰ ਮਲਹੋਤਰਾ ਨੇ ਪ੍ਰਦਰਸ਼ਨੀ ਦੌਰਾਨ ਆਏ ਮੁੱਖ ਮਹਿਮਾਨ ਬਲਵਿੰਦਰ ਸਿੰਘ ਦਾ ਸਵਾਗਤ ਕੀਤਾ ਅਤੇ ਬੱਚਿਆਂ ਅਤੇ ਅਧਿਆਪਕਾਂ ਦੀ ਸ਼ਾਨਦਾਰ ਸਮਾਗਮ ਲਈ ਖੂਬ ਸ਼ਲਾਘਾ ਕਰਦਿਆ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਅਰਵਿੰਦਰ ਸਿੰਘ ਚਮਕ, ਡਾਇਰੈਕਟਰ ਬਲਬੀਰ ਸਿੰਘ ਚਮਕ, ਵਾਈਸ ਪਿ੍ੰਸੀਪਲ ਰੁਪਿੰਦਰਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ |