14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਬੁੱਢਾ ਦਲ ਵਲੋਂ ਗੁ: ਮੱਲ ਅਖਾੜਾ ਪਾ: ਛੇਵੀਂ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਰੰਭ <br/>

Ad Position 21
No active advertisement
ਅਜੀਤ ਡੈਸਕ 20-10-2025
ਅੰਮਿ੍ਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤ: ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਘਿਉ ਮੰਡੀ ਵਿਖੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਰਹਿਨੁਮਾਈ ਵਿਚ ਖ਼ਾਲਸਾ ਦਰਬਾਰ ਬੰਦੀ ਛੋੜ ਦਿਵਸ ਦੀਵਾਲੀ ਸਮੇਂ ਪੁਰਾਤਨ ਰਵਾਇਤ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ | ਬੁੱਢਾ ਦਲ ਛਾਉਣੀ ਨਿਹੰਗ ਸਿੰਘਾਂ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਏ ਹਨ, ਜਿਸ ਦਾ ਭੋਗ 21 ਅਕਤੂਬਰ ਦੀਵਾਲੀ ਵਾਲੇ ਦਿਨ ਪਵੇਗਾ | 20 ਅਕਤੂਬਰ ਨੂੰ ਸ੍ਰੀ ਦਸਮ ਗ੍ਰੰਥ ਦੇ ਅਖੰਡ ਪਾਠ ਅਰੰਭ ਹੋਣਗੇ ਜਿਨ੍ਹਾਂ ਦਾ 22 ਅਕਤੂਬਰ ਨੂੰ ਭੋਗ ਪਏਗਾ | ਬੁੱਢਾ ਦਲ ਵਹੀਰ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਬੁੱਢਾ ਦਲ ਦੀ ਰਵਾਇਤ ਮੁਤਾਬਕ ਗੁਰਬਾਣੀ ਕੀਰਤਨ ਗਾਇਣ ਕੀਤਾ | ਬਾਬਾ ਇੰਦਰ ਸਿੰਘ ਜਥੇਦਾਰ ਘੋੜਿਆਂ ਨੇ ਗੁਰਇਤਿਹਾਸ ਦੀ ਸਾਂਝ ਪਾਈ | ਮੈਨੇਜਰ ਬਾਜਵਾ ਨੇ ਦੱਸਿਆ ਕਿ 22 ਅਕਤੂਬਰ ਨੂੰ ਦੁਪਹਿਰ 12 ਵਜੇ ਸਮੂਹ ਨਿਹੰਗ ਸਿੰਘਾਂ ਦੇ ਦਲ ਪੰਥ ਵਲੋਂ ਗੁਰਦੁਆਰਾ ਮੱਲ ਅਖਾੜਾ ਪਾਤ: ਛੇਵੀਂ ਤੋਂ ਪੁਰਾਤਨ ਇਤਿਹਾਸਕ ਨਿਸ਼ਾਨ ਨਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਜਥੇਦਾਰ 96 ਕਰੋੜੀ ਮੁਖੀ ਬੁੱਢਾ ਦਲ ਦੀ ਅਗਵਾਈ ਵਿਚ ਮਹੱਲਾ ਚੜੇਗਾ | ਨਿਹੰਗ ਸਿੰਘਾਂ ਦਾ ਇਹ ਮਹੱਲਾ ਘਿਉ ਮੰਡੀ ਚੌਕ, ਸ਼ੇਰਾਂ ਵਾਲਾ ਗੇਟ, ਰਾਮਬਾਗ ਚੌਂਕ, ਗਾਂਧੀ ਗੇਟ ਹਾਲ ਗੇਟ, ਹਾਥੀ ਗੇਟ ਤੋਂ ਕਿਲ੍ਹਾ ਗੋਬਿੰਦਗੜ੍ਹ ਚੌਂਕ, ਰਾਹੀਂ ਬੀ- ਬਲਾਕ ਦੇ ਗਰਾਉੁਾਡ ਵਿਚ ਪੁੱਜੇਗਾ | ਜਿਥੇ ਨਿਹੰਗ ਸਿੰਘ ਆਪਣੇ ਰਵਾਇਤੀ ਜੰਗਜੂ ਖੇਡਾਂ, ਘੋੜ ਦੌੜ, ਨੇਜੇਬਾਜੀ, ਗੱਤਕਾ ਆਦਿ ਦੇ ਜੌਹਰ ਦਿਖਾਉਣਗੇ |

Ad Position 22
No active advertisement
ਪਿਛਲੀ ਖ਼ਬਰ ਏ. ਐਸ. ਸਕੂਲ ਵਿਖੇ ਦੀਵਾਲੀ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਨੇ ਇੰਟਰ-ਕਾਲਜ (ਪੁਰਸ਼) 'ਬੀ' ਡਵੀਜ਼ਨ ਚੈਂਪੀਅਨਸ਼ਿਪ ਟਰਾਫੀ ਜਿੱਤੀ <br/>
Ad Position 24