15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ 'ਤੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਕਾਰਕੁੰਨ | ਤਸਵੀਰ : ਨਿਰਮਲ ਸਟੂਡੀਓ<br/> 20-10-2025

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਅੰਮਿ੍ਤਸਰ ਇਕਾਈ ਵਲੋਂ ਗੁਰਦੀਪ ਸਿੰਘ ਬਾਜਵਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਉਪਰੰਤ ਏ. ਡੀ. ਸੀ. ਰੋਹਿਤ ਗੁਪਤਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਰੋਸ ਪੱਤਰ ਭੇਜਿਆ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਜਵਾ, ਜਨਰਲ ਸਕੱਤਰ ਨਰਿੰਦਰ ਸਿੰਘ, ਵਿੱਤ ਸਕੱਤਰ ਸਵਿੰਦਰ ਸਿੰਘ ਭੱਟੀ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਟਰਪਈ, ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ, ਮੰਗਲ ਸਿੰਘ ਟਾਂਡਾ, ਨਾਨ ਗਜਟਿਡ ਫਾਰੈਸਟ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਬੋਬਿੰਦਰ ਸਿੰਘ, ਕਰਮਜੀਤ ਸਿੰਘ ਕੇ. ਪੀ., ਇੰਦਰਜੀਤ ਰਿਸ਼ੀ ਅਤੇ ਦਲਬੀਰ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਨਾਲੋਂ 16 ਫੀਸਦੀ ਮਹਿੰਗਾਈ ਭੱਤਾ ਘੱਟ ਦਿੱਤਾ ਜਾ ਰਿਹਾ ਹੈ | ਬੁਲਾਰਿਆਂ ਨੇ ਕਿਹਾ ਕਿ ਜੇਕਰ ਮੀਟਿੰਗ ਕਰਕੇ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਸਾਂਝੇ ਫਰੰਟ ਦੇ ਬੈਨਰ ਹੇਠ 16 ਨਵੰਬਰ ਨੂੰ ਸੰਗਰੂਰ ਵਿਖੇ ਸੂਬਾਈ ਰੈਲੀ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਕਮਲ ਕਨੋਜੀਆ, ਹੀਰਾ ਸਿੰਘ ਭੱਟੀ, ਰਵੀਇੰਦਰਪਾਲ ਸਿੰਘ, ਗੁਰਮੀਤ ਸਿੰਘ, ਹਰਮਨਦੀਪ ਭੰਗਾਲੀ, ਅਮਿਤ ਕੁਮਾਰ ਸੁੰਦਰ, ਗੁਰਦੀਪ ਸਿੰਘ ਕੋਟ ਖਾਲਸਾ, ਰਵਿੰਦਰ ਸਿੰਘ ਮਜੀਠਾ, ਨਿਰਮਲ ਸਿੰਘ ਭੋਮਾ, ਹਰਪਿੰਦਰ ਸਿੰਘ ਫੌਜੀ, ਗੁਰਿੰਦਰਬੀਰ ਸਿੰਘ, ਬਲਦੇਵ ਸਿੰਘ ਅਤੇ ਨਿਰਮਲ ਸਿੰਘ ਨੇ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਆਈ 2 ਕਿਲੋ 681 ਗਰਾਮ ਆਈਸ ਡਰੱਗ ਫੜੀ <br/> ਅਗਲੀ ਖ਼ਬਰ ਪਾਕਿਸਤਾਨ ਤਸਕਰਾਂ ਨੇ ਡਰੋਨ ਨਾਲ ਅਫੀਮ ਭੇਜੀ, ਲਿਖਿਆ (ਹੈਪੀ ਦਿਵਾਲੀ) <br/>
Ad Position 24