15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

350 ਸਾਲਾ ਸ਼ਤਾਬਦੀ-ਸ਼ਹੀਦੀ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਜੋਧਪੁਰ ਤੋਂ ਜੈਪੁਰ ਲਈ ਰਵਾਨਾ <br/>

Ad Position 21
No active advertisement
ਅਜੀਤ ਡੈਸਕ 20-10-2025

ਅੰਮਿ੍ਤਸਰ, 19 ਅਕਤੂਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿਚ ਆਸਾਮ ਤੋਂ ਆਰੰਭ ਕੀਤਾ ਗਿਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਅੱਜ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੋਧਪੁਰ ਤੋਂ ਆਪਣੇ ਅਗਲੇ ਪੜਾਅ ਜੈਪੁਰ ਲਈ ਰਵਾਨਾ ਹੋਇਆ |
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕਥਾ ਕੀਰਤਨ ਸਰਵਨ ਕਰਾਏ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਗਏ | ਸੰਗਤਾਂ ਨੇ ਪਾਲਕੀ ਸਾਂਹਿਬ ਤੇ ਪੰਜ ਪਿਆਰਿਆਂ 'ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਜਗਸੀਰ ਸਿੰਘ ਮਾਂਗੇਆਣਾ, ਸੁਰਜੀਤ ਸਿੰਘ ਕੰਗ, ਮੀਤ ਸਕੱਤਰ ਸੁਖਬੀਰ ਸਿੰਘ, ਵਧੀਕ ਮੈਨੇਜਰ ਜਸਬੀਰ ਸਿੰਘ, ਸਿੱਖ ਮਿਸ਼ਨ ਮੱਧ ਪ੍ਰਦੇਸ਼ ਦੇ ਇੰਚਾਰਜ ਬਲਦੇਵ ਸਿੰਘ ਓਗਰਾ, ਰਾਜਸਥਾਨ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਜਰਨੈਲ ਸਿੰਘ, ਦਰਸ਼ਨ ਸਿੰਘ, ਭੁਪਿੰਦਰ ਸਿੰਘ, ਸੁਪਰਵਾਈਜ਼ਰ ਮੋਹਨਦੀਪ ਸਿੰਘ, ਮਿਲਖਾ ਸਿੰਘ, ਹਰਪ੍ਰੀਤ ਸਿੰਘ ਜੰਡਿਆਲਾ, ਮੀਤ ਮੈਨੇਜਰ ਅਮਰਜੀਤ ਸਿੰਘ ਤੇ ਜਗਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀ.ਐਚ.ਓ. ਅਤੇ ਆਸ਼ਾ ਵਰਕਰਾਂ ਨੂੰ ਗੈਰ-ਸੰਚਾਰੀ ਰੋਗਾਂ ਸੰਬੰਧੀ ਟ੍ਰੇਨਿੰਗ ਕਰਵਾਈ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਨੇੜੇ ਸਫ਼ਾਈ ਦੀ ਮੰਦੀ ਹਾਲਤ <br/>
Ad Position 24