17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਤੋਂ ਨਸ਼ਾ ਤਸਕਰ ਕਾਬੂ <br/>

Ad Position 21
No active advertisement
ਅਜੀਤ ਡੈਸਕ 01-11-2025
ਰਾਜਾਸਾਂਸੀ, 31 ਅਕਤੂਬਰ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਦੀ ਟੀਮ ਵਲੋਂ ਇੱਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕੀਤਾ ਹੈ, ਗਿ੍ਫ਼ਤਾਰ ਕੀਤਾ ਗਿਆ ਤਸਕਰ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ | ਨਸ਼ਾ ਤਸਕਰ ਨੇ ਆਪਣੇ ਭੱਜਣ ਦੀ ਸਹੂਲਤ ਲਈ ਆਪਣੇ ਪਾਸਪੋਰਟ ਦੀ ਜਾਣਕਾਰੀ ਵਿਚ ਪਿਤਾ ਦੇ ਨਾਂਅ ਦੇ ਬਦਲਾਅ ਤੋਂ ਇਲਾਵਾ ਹੋਰ ਵੀ ਕੀਤਾ ਹੋਇਆ ਸੀ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਅਪਰਾਧੀ ਦੀ ਪਹਿਚਾਣ ਸਾਗਰ ਉਰਫ਼ ਤੇਜੀ ਵਜੋਂ ਹੋਈ ਹੈ, ਜੋ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ | ਉਸ ਖ਼ਿਲਾਫ਼ ਨਸ਼ੀਲੇ ਪਦਾਰਥਾਂ ਤਹਿਤ ਕਈ ਮਾਮਲੇ ਦਰਜ ਹਨ | ਉਕਤ ਵਿਅਕਤੀ ਦੁਬਈ ਜਾਣ ਦੀ ਤਿਆਰੀ ਵਿਚ ਸੀ | ਹਾਲਾਂਕਿ, ਜਾਂਚ ਦੌਰਾਨ, ਕਸਟਮ ਵਿਭਾਗ ਨੇ ਉਸਦੇ ਪਾਸਪੋਰਟ ਵੇਰਵਿਆਂ ਦੀ ਜਾਂਚ ਕੀਤੀ ਅਤੇ ਕਈ ਬਦਲਾਅ ਪਾਏ | ਬਾਅਦ ਵਿਚ ਸਾਗਰ ਨੂੰ ਗਿ੍ਫਤਾਰ ਕਰ ਲਿਆ ਗਿਆ ਅਤੇ ਪੁਲਿਸ ਥਾਣਾ ਹਵਾਈ ਅੱਡੇ ਦੇ ਹਵਾਲੇ ਕਰ ਦਿੱਤਾ ਗਿਆ | ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕਰ

Ad Position 22
No active advertisement
ਪਿਛਲੀ ਖ਼ਬਰ ਜਮਹੂਰੀ ਕਿਸਾਨ ਸਭਾ ਪੰਜਾਬ ਦਾ ਵਫਦ ਮੁੱਖ ਖੇਤੀਬਾੜੀ ਅਫਸਰ ਨੂੰ ਮਿਲਿਆ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ, ਨੌਰੰਗਪੁਰ ਦੀ ਲੋਕਲ ਪ੍ਰਬੰਧਕ ਕਮੇਟੀ ਦੀ ਚੋਣ-ਤਰਸੇਮ ਸਿੰਘ ਗਿੱਲ ਪ੍ਰਧਾਨ ਬਣੇ <...
Ad Position 24