17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਜਮਹੂਰੀ ਕਿਸਾਨ ਸਭਾ ਪੰਜਾਬ ਦਾ ਵਫਦ ਮੁੱਖ ਖੇਤੀਬਾੜੀ ਅਫਸਰ ਨੂੰ ਮਿਲਿਆ <br/>

Ad Position 21
No active advertisement
ਅਜੀਤ ਡੈਸਕ 01-11-2025
ਅੰਮਿ੍ਤਸਰ, 31 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਇਕਾਈ ਅੰਮਿ੍ਤਸਰ ਦਾ ਵਫਦ ਮੁੱਖ ਖੇਤੀਬਾੜੀ ਅਫਸਰ ਡਾ. ਗੁਰਸਾਹਿਬ ਸਿੰਘ ਪੱਟੀ ਨੂੰ ਮਿਲਿਆ | ਇਸ ਦੌਰਾਨ ਵਫਦ 'ਚ ਵਿਰਸਾ ਸਿੰਘ ਟਪਿਆਲਾ, ਟਹਿਲ ਸਿੰਘ ਚੇਤਨਪੁਰਾ, ਹਰਪ੍ਰੀਤ ਸਿੰਘ ਬੁਟਾਰੀ, ਬਿਕਰਮਜੀਤ ਸਿੰਘ ਕੋਹਾਲੀ, ਜੱਗਾ ਸਿੰਘ ਸੰਗਤਪੁਰਾ ਅਤੇ ਵਿਸ਼ੇਸ਼ ਤੌਰ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਸੂਬਾ ਮੀਤ ਪ੍ਰਧਾਨ ਰਤਨ ਸਿੰਘ ਰੰਧਾਵਾ ਵੀ ਸ਼ਾਮਿਲ ਸਨ | ਇਸ ਮੌਕੇ ਆਗੂਆਂ ਨੇ ਮੁੱਖ ਖੇਤੀਬਾੜੀ ਅਫਸਰ ਨੂੰ ਦੱਸਿਆ ਕਿ ਜ਼ਿਲ੍ਹੇ ਅੰਦਰ ਸਬਜ਼ੀਆਂ ਅਤੇ ਕਣਕ ਦੀ ਬਿਜਾਈ ਪੂਰੇ ਜ਼ੋਰਾਂ 'ਤੇ ਹੈ ਅਤੇ ਕੁਝ ਸਹਿਕਾਰੀ ਸਭਾਵਾਂ ਨੂੰ ਛੱਡ ਕੇ ਕਈ ਕਾਰਨਾਂ ਕਰਕੇ ਸਹਿਕਾਰੀ ਸਭਾਵਾਂ ਠੀਕ ਢੰਗ ਨਾਲ ਕੰਮ ਨਹੀਂ ਕਰ ਰਹੀਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਪ੍ਰਾਈਵੇਟ ਡੀਲਰਾਂ ਕੋਲੋਂ ਖਾਦਾਂ ਲੈਣ ਲਈ ਮਜਬੂਰ ਹੋਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਪ੍ਰਾਈਵੇਟ ਡੀਲਰ ਡੀ. ਏ. ਪੀ. 1600-1700 ਰੁਪਏ ਪ੍ਰਤੀ ਥੈਲਾ ਅਤੇ ਯੂਰੀਆ 400 ਰੁਪਏ ਪ੍ਰਤੀ ਥੈਲਾ ਵੇਚ ਰਹੇ ਹਨ ਅਤੇ ਜਬਰੀ ਬੇਲੋੜੀਆਂ ਵਸਤਾਂ ਦੇ ਰਹੇ ਹਨ | ਮੁੱਖ ਖੇਤੀਬਾੜੀ ਅਫਸਰ ਵਲੋਂ ਭਰੋਸਾ ਦਿਵਾਇਆ ਕਿ ਜਲਦੀ ਡੀ. ਏ. ਪੀ. ਖਾਦ ਕਿਸਾਨਾਂ ਤੱਕ ਪੁੱਜਦੀ ਕੀਤੀ ਜਾਵੇਗੀ, ਵੱਧ ਭਾਅ ਤੇ ਖਾਦ ਵੇਚਣ ਵਾਲੇ ਅਤੇ ਬੇਲੋੜੀਆਂ ਵਸਤਾਂ ਜਬਰੀ ਦੇਣ ਵਾਲੇ ਡੀਲਰਾਂ ਦੇ ਲਾਇਸੈਂਸ ਸ਼ਿਕਾਇਤ ਮਿਲਣ 'ਤੇ ਰੱਦ ਕਰ ਦਿੱਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨਾਲ ਮੀਟਿੰਗ <br/> ਅਗਲੀ ਖ਼ਬਰ ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਤੋਂ ਨਸ਼ਾ ਤਸਕਰ ਕਾਬੂ <br/>
Ad Position 24