15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਡੀ. ਏ. ਵੀ. ਪਬਲਿਕ ਸਕੂਲ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 01-11-2025
ਅੰਮਿ੍ਤਸਰ, 31 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮਿ੍ਤਸਰ ਵਿਖੇ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਇਕ ਭਾਸ਼ਣ ਨਾਲ ਹੋਈ, ਜਿਸ 'ਚ 560 ਤੋਂ ਵੱਧ ਰਿਆਸਤਾਂ ਨੂੰ ਮਜ਼ਬੂਤ ਅਤੇ ਅਜ਼ਾਦ ਭਾਰਤ ਬਣਾਉਣ ਲਈ ਉਨ੍ਹਾਂ ਦੇ ਯਤਨਾਂ 'ਤੇ ਰੌਸ਼ਨੀ ਪਾਈ | ਰਾਸ਼ਟਰੀ ਏਕਤਾ ਅਤੇ ਸਦਭਾਵਨਾ ਦੇ ਸੰਦੇਸ਼ ਨੂੰ ਫੈਲਾਉਣ ਲਈ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਭਾਸ਼ਣ, ਰੋਲ ਪਲੇਅ ਅਤੇ ਕੁਵਿਜ਼ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥੀਆਂ ਦੀ ਜੋਸ਼ੀਲੀ ਭਾਗੀਦਾਰੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਯਾਦ ਦਵਾਇਆ ਕਿ ਸਰਦਾਰ ਵੱਲਭ ਭਾਈ ਪਟੇਲ ਨੂੰ ਸਭ ਤੋਂ ਵੱਡੀ ਸ਼ਰਧਾਂਜਲੀ, ਉਨ੍ਹਾਂ ਦੇ ਆਦਰਸ਼ਾ ਅਨੁਸਾਰ ਜਿਊਣਾ ਹੈ | ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਨੂੰ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਵਧਾਵਾ ਦੇ ਕੇ ਉਨ੍ਹਾਂ ਦੀ ਵਿਰਾਸਤ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਹੈੱਡ ਟੀਚਰ ਮਲਕੀਤ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਨਿੱਘੀ ਵਿਦਾਇਗੀ <br/> ਅਗਲੀ ਖ਼ਬਰ 45ਵੀਆਂ ਤਿੰਨ ਰੋਜਾ ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ <br/>
Ad Position 24