13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਜ਼ਿਮਨੀ ਚੋਣ ਦੌਰਾਨ 'ਆਪ' ਦਾ ਮੁਲਾਜ਼ਮ ਵਿਰੋਧੀ ਚਿਹਰਾ ਕਰਾਂਗੇ ਨਸ਼ਰ-ਜੀਟੀਯੂ <br/>

Ad Position 21
No active advertisement
ਅਜੀਤ ਡੈਸਕ 01-11-2025
ਅੰਮਿ੍ਤਸਰ 31 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਵਲੋਂ ਸਾਂਝੇ ਤੌਰ 'ਤੇ 2 ਨਵੰਬਰ ਨੂੰ ਤਰਨ ਤਾਰਨ ਵਿਖੇ ਕੀਤੇ ਜਾ ਰਹੇ ਝੰਡਾ ਮਾਰਚ 'ਚ ਅਧਿਆਪਕਾਂ ਵਲੋਂ ਵੱਧ ਚੜ੍ਹ ਕੇ ਸ਼ਾਮਿਲ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁਲਾਜ਼ਮ ਤੇ ਲੋਕ ਵਿਰੋਧੀ ਚਿਹਰਾ ਆਮ ਲੋਕਾਂ 'ਚ ਨਸ਼ਰ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਪ੍ਰਧਾਨ ਸੁੱਚਾ ਸਿੰਘ ਟਰਪਈ, ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਬਾਜਵਾ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕੋ-ਕਨਵੀਨਰ ਹਰਵਿੰਦਰ ਸਿੰਘ ਸੁਲਤਾਨਵਿੰਡ ਅਤੇ ਹੀਰਾ ਸਿੰਘ ਭੱਟੀ ਦੁਆਰਾ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ 2 ਲੱਖ ਕਰਮਚਾਰੀਆਂ ਦੀ ਮੁੱਖ ਮੰਤਰੀ ਦੇ ਐਲਾਨ ਤੋਂ ਚਾਰ ਸਾਲ ਬਾਅਦ ਵੀ ਪੁਰਾਣੀ ਪੈਨਸ਼ਨ ਬਹਾਲ ਨਹੀਂ ਹੋਈ ਅਤੇ ਕਰਮਚਾਰੀ ਐਨ. ਪੀ. ਐੱਸ. ਅਧੀਨ ਹੀ ਨਿਗੁਣੀ ਪੈਨਸ਼ਨ ਲੈ ਰਹੇ ਹਨ | ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਵਿੱਤ ਸਕੱਤਰ ਹਰਪ੍ਰੀਤ ਸਿੰਘ ਸੋਹੀਆਂ, ਹਰਮਨਦੀਪ ਸਿੰਘ ਭੰਗਾਲੀ, ਨਵਜੋਤ ਸਿੰਘ ਰਤਨ, ਯਾਦਵਿੰਦਰ ਸਿੰਘ ਸੰਧੂ, ਰਵੀਇੰਦਰ ਪਾਲ ਸਿੰਘ, ਜਗਦੀਪ ਸਿੰਘ ਜਲਾਲਪੁਰਾ, ਸਤਨਾਮ ਸਿੰਘ ਜੱਸੜ , ਦਲਜੀਤ ਸਿੰਘ ਸੁਧਾਰ, ਸਤਨਾਮ ਸਿੰਘ ਨਵਤੇਜ ਸਿੰਘ ਖਲਚੀਆਂ, ਇੰਦਰਪ੍ਰੀਤ ਸਿੰਘ , ਕਰਨਜੀਤ ਸਿੰਘ ਸੀਐਚਟੀ, ਹਰਵਿੰਦਰ ਸਿੰਘ ਜਲਾਲਾਬਾਦ, ਅਮਿਤ ਕੁਮਾਰ ਸੁੰਦਰ, ਸਤਨਾਮ ਸਿੰਘ ਮਾਹਲ, ਬਲਵਿੰਦਰ ਸਿੰਘ ਭੱਟੀ, ਮੰਗਲ ਸਿੰਘ ਟਾਂਡਾ ਅਤੇ ਰਜਿੰਦਰ ਕੁਮਾਰ ਆਦਿ ਸਾਥੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੇਂਟ ਪੀਟਰਸ ਕੌਨਵੈਂਟ ਸਕੂਲ ਡਿਆਲ ਭੜੰਗ ਦਾ ਨੈਤਿਕ ਸਿੱਖਿਆ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸੁਲਤਾਨਵਿੰਡ ਭਾਈ ਮੰਝ ਸਾਹਿਬ ਵਾਲੀ ਸੜਕ ਨੇ ਇਕ ਸਾਲ ਵਿਚ ਹੀ ਤੋੜਿਆ ਦਮ ਥਾਂ-ਥਾਂ ਪਏ ਟੋਏ <br/>
Ad Position 24