23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਅੰਨਗੜ੍ਹ ਨੇੜੇ ਪਲਾਸਟਿਕ ਦੇ ਸਾਮਾਨ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ

Ad Position 21
No active advertisement
ਅਜੀਤ ਡੈਸਕ 02-11-2025
ਅੰਮਿ੍ਤਸਰ, 1 ਨਵੰਬਰ (ਹਰਮਿੰਦਰ ਸਿੰਘ)-ਸਥਾਨਕ ਹਕੀਮਾਂ ਤੋਂ ਅੰਨਗੜ੍ਹ ਰੋਡ ਨੂੰ ਜਾਂਦੇ ਰਸਤੇ 'ਤੇ ਪਲਾਸਟਿਕ ਦਾ ਕੱਚਾ ਮਾਲ ਤਿਆਰ ਕਰਨ ਵਾਲੀ ਇਕ ਫੈਕਟਰੀ ਵਿਖੇ ਅੱਧੀ ਰਾਤ ਨੂੰ ਅਚਾਨਕ ਹੀ ਅੱਗ ਲੱਗ ਗਈ | ਜਿਸ ਦੀ ਸੂਚਨਾ ਤੁਰੰਤ ਫਾਇਰ ਬਿ੍ਗੇਡ ਨੂੰ ਦਿੱਤੀ ਗਈ | ਜਿਸ 'ਤੇ ਕਾਬੂ ਪਾਉਣ ਲਈ ਫਾਇਰ ਬਿ੍ਗੇਡ ਦੀ ਟੀਮਾਂ ਨੂੰ ਭਾਰੀ ਮੁਸ਼ੱਕਤ ਕਰਨੀ ਪਈ | ਇਸ ਘਟਨਾ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਫਾਇਰ ਬਿ੍ਗੇਡ ਦੀ ਟੀਮ ਨੇ ਦੱਸਿਆ ਕਿ ਕੁਝ ਹੀ ਪਲਾਂ ਵਿਚ ਅੱਗ ਨੇ ਭਿਆਨਕ ਰੂਪ ਅਖਤਿਆਰ ਕਰ ਲਿਆ ਜਿਸ 'ਤੇ ਕਾਬੂ ਪਾਉਣ ਲਈ ਫਾਇਰ ਬਿ੍ਗੇਡ ਦੀ ਟੀਮ ਨੂੰ ਭਾਰੀ ਮੁਸ਼ਕਤ ਕਰਨੀ ਪਈ | ਇਸ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬਿ੍ਗੇਡ ਦੀ ਟੀਮਾਂ ਨੂੰ ਅੱਠ ਘੰਟੇ ਤੋਂ ਵਧੇਰੇ ਸਮਾਂ ਲੱਗਾ | ਇਸ ਦੌਰਾਨ 50 ਦੇ ਕਰੀਬ ਪਾਣੀ ਟੈਂਡਰ ਅੱਗ 'ਤੇ ਕਾਬੂ ਲਈ ਲੱਗੇ | ਇਸ ਘਟਨਾ ਨਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਫੈਕਟਰੀ ਅੰਦਰ ਪਿਆ ਪਲਾਸਟਿਕ ਦਾ ਕੱਚਾ ਮਾਲ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ |
Ad Position 22
No active advertisement
ਪਿਛਲੀ ਖ਼ਬਰ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਬਰਾਮਦ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਸੀ ਹੈਰੋਇਨ: ਡੀ.ਐੱਸ.... ਅਗਲੀ ਖ਼ਬਰ ਫੋਰ ਐੱਸ. ਕਾਲਜ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24