23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਥਾਣਾ ਲੋਪੋਕੇ ਦੀ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਬਰਾਮਦ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਸੀ ਹੈਰੋਇਨ: ਡੀ.ਐੱਸ.ਪੀ. ਰਾਜਾਸਾਂਸੀ

Ad Position 21
No active advertisement
ਅਜੀਤ ਡੈਸਕ 02-11-2025
ਚੌਗਾਵਾਂ, 1 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਐੱਸ.ਐੱਸ.ਪੀ. ਦਿਹਾਤੀ ਅੰਮਿ੍ਤਸਰ ਮਨਿੰਦਰ ਸਿੰਘ ਅਤੇ ਨੀਰਜ ਕੁਮਾਰ ਡੀ.ਐਸ.ਪੀ. ਰਾਜਾਸਾਂਸੀ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੀ ਪੁਲਿਸ ਵਲੋਂ 2 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਡੀ.ਐੱਸ.ਪੀ. ਨੀਰਜ ਕੁਮਾਰ ਨੇ ਦੱਸਿਆ ਕਿ ਥਾਣਾ ਲੋਪੋਕੇ ਦੇ ਐਸ.ਐਚ. ਓ. ਸਤਪਾਲ ਸਿੰਘ ਛੀਨਾ ਤੇ ਪੁਲਿਸ ਪਾਰਟੀ ਗਸ਼ਤ ਦੌਰਾਨ ਚੌਂਕ ਪੰਡੋਰੀ ਮੌਜੂਦ ਸੀ | ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਕਿਸੇ ਨਾ-ਮਾਲੂਮ ਵਿਅਕਤੀਆਂ ਨੇ ਪਾਕਿਸਤਾਨ ਵਲੋਂ ਡਰੋਨ ਰਾਹੀਂ ਹੈਰੋਇਨ ਮੰਗਵਾਈ ਹੈ | ਇਹ ਹੈਰੋਇਨ ਦੀ ਖੇਪ ਕਸ਼ਮੀਰ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਪਿੰਡ ਬੱਚੀਵਿੰਡ ਦੇ ਖੇਤਾਂ ਵਿਚ ਪਈ ਹੈ | ਜੋ ਕਿ ਨਾ-ਮਾਲੂਮ ਵਿਅਕਤੀ ਇਸ ਹੈਰੋਇਨ ਦੀ ਖੇਪ ਨੂੰ ਅੱਗੇ ਪਿੱਛੇ ਕਰਨ ਦੀ ਤਾਕ ਵਿਚ ਹੈ | ਪੁਲਿਸ ਵਲੋਂ ਮੌਕੇ 'ਤੇ ਕਾਰਵਾਈ ਕਰਦਿਆਂ ਖੇਤਾਂ ਵਿੱਚੋਂ ਇੱਕ ਪੀਲੇ ਰੰਗ ਦਾ ਵੱਡਾ ਪੈਕਟ ਬਰਾਮਦ ਕੀਤਾ ਗਿਆ | ਜਿਸ ਨੂੰ ਖੋਲਣ 'ਤੇ 2 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੋੜਾਂ ਰੁਪਏ ਬਣਦੀ ਹੈ | ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ 21/23/29/61/85 ਐਨਡੀਪੀਐਸ ਐਕਟ ਅਧੀਨ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰ ਦੀ ਜਾਇਦਾਦ 'ਤੇ ਚੱਲਿਆ ਬੁਲਡੋਜ਼ਰ ਅਗਲੀ ਖ਼ਬਰ ਅੰਨਗੜ੍ਹ ਨੇੜੇ ਪਲਾਸਟਿਕ ਦੇ ਸਾਮਾਨ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ
Ad Position 24