23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਨਸ਼ਾ ਤਸਕਰ ਦੀ ਜਾਇਦਾਦ 'ਤੇ ਚੱਲਿਆ ਬੁਲਡੋਜ਼ਰ

Ad Position 21
No active advertisement
ਅਜੀਤ ਡੈਸਕ 02-11-2025
ਅਟਾਰੀ ਸਰਹੱਦ, 1 ਨਵੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਪਾਕਿਸਤਾਨ ਸਰਹੱਦੀ ਖੇਤਰ ਦੇ ਪਿੰਡ ਰਣਗੜ ਵਿਖੇ ਨਸ਼ਾ ਤਸਕਰ ਜੋਬਨ ਪ੍ਰੀਤ ਸਿੰਘ ਉਰਫ ਜੋਬਨ ਪੁੱਤਰ ਬਲਦੇਵ ਸਿੰਘ ਦੀ ਜਾਇਦਾਤ 'ਤੇ ਬੁਲਡੋਜ਼ਰ ਚਲਾ ਦਿੱਤਾ | ਇਸ ਸੰਬੰਧੀ ਗੱਲਬਾਤ ਕਰਦੇ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਉਕਤ ਤਸਕਰ 'ਤੇ ਐੱਨ.ਡੀ.ਪੀ.ਐੱਸ ਅਤੇ ਅਸਲਾ ਐਕਟ ਅਧੀਨ ਤਿੰਨ ਪਰਚੇ ਵੱਖ-ਵੱਖ ਥਾਣਿਆਂ 'ਚ ਦਰਜ ਹਨ |ਉਨ੍ਹਾਂ ਦੱਸਿਆ ਕਿ ਉਕਤ ਨਸ਼ਾ ਤਸਕਰ ਨੇ ਪੰਜਾਬ ਸਰਕਾਰ ਦੀ ਜਾਇਦਾਦ 'ਤੇ ਕਬਜ਼ਾ ਕਰਕੇ ਉਸਾਰੀ ਕੀਤੀ ਹੋਈ ਸੀ, ਜਿਸ 'ਤੇ ਕਾਰਵਾਈ ਕਰਦੇ ਹੋਏ ਅੱਜ ਉਕਤ ਨਸ਼ਾ ਤਸਕਰ ਦੀ ਪਿੰਡ ਰਣਗੜ੍ਹ ਸਥਿਤ ਜਾਇਦਾਦ 'ਤੇ ਬੁਲਡੋਜ਼ਰ ਚਲਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਵਿਆਪਕ ਪੱਧਰ ਉੱਤੇ ਮੁਹਿੰਮ ਚਲਾ ਰਹੀ ਹੈ, ਜਿਸ ਵਿਚ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਤੋਂ ਇਲਾਵਾ ਛੋਟੇ ਪੱਧਰ ਉੱਤੇ ਨਸ਼ੇ ਦੀ ਖਰੀਦੋ ਫਰੋਖਤ ਵਿਰੁੱਧ ਵੀ ਨਕਾਬ ਕੱਸੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਗਮ <br/> ਅਗਲੀ ਖ਼ਬਰ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਬਰਾਮਦ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਸੀ ਹੈਰੋਇਨ: ਡੀ.ਐੱਸ....
Ad Position 24