ਅੰਮਿ੍ਤਸਰ, 1 ਨਵੰਬਰ (ਜਸਵੰਤ ਸਿੰਘ ਜੱਸ)¸ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਫ਼ੇਅਰਵੈਲ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਦੇ ਵੱਖ-ਵੱਖ ਸਭਿਆਚਾਰਕ ਮੁਕਾਬਲੇ ਵੀ ਕਰਵਾਏ ਗਏ | ਪਿ੍ੰਸੀਪਲ ਡਾ. ਅਮਨਪ੍ਰੀਤ ਕੌਰ ਦੇ ਨਿਰਦੇਸ਼ਾਂ 'ਤੇ ਨਰਸਿੰਗ ਕੋਰਸ ਦੀ ਟ੍ਰੇਨਿੰਗ ਸੰਪੂਰਨ ਕਰਨ 'ਤੇ ਵਿਦਿਆਰਥੀਆਂ ਲਈ ਕਰਵਾਏ ਇਸ ਪ੍ਰੋਗਰਾਮ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਨ ਉਪਰੰਤ ਪਿ੍ੰ: ਡਾ. ਅਮਨਪ੍ਰੀਤ ਕੌਰ ਨੇ ਆਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਨਰਸਿੰਗ ਕੋੋਰਸ ਪੂਰਾ ਕਰ ਰਹੇੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾ. ਸੁਰਿੰਦਰ ਕੌਰ ਨੇ ਨਰਸਿੰਗ ਟ੍ਰੇਨਿੰਗ ਮੁਕੰਮਲ ਕਰ ਰਹੇ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੰਦੇ ਹੋਏ ਭਵਿੱਖ 'ਚ ਮਿਹਨਤ ਕਰਕੇ ਵੱਧ ਤੋਂ ਵੱਧ ਤਰੱਕੀਆਂ ਕਰਨ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਵਿਦਿਆਰਥੀਆਂ ਨੇ ਭੰਗੜਾ, ਗੀਤ ਅਤੇ ਮਾਡਲਿੰਗ ਪੇਸ਼ ਕਰਕੇ ਸਮਾਗਮ ਨੂੰ ਰੌਚਕ ਬਣਾਇਆ | ਪਿ੍ੰ: ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਕਰਵਾਏ ਮੁਕਾਬਲਿਆਂ 'ਚ ਮਾਡਲਿੰਗ ਪ੍ਰਤੀਯੋਗਤਾ 'ਚ ਚੁਣੇ ਗਏ ਮਿਸ ਫ਼ੇਅਰਵੈਲ ਜਸਮੀਤ ਕੌਰ, ਮਿਸਟਰ ਫ਼ੇਅਰਵੈਲ ਹਰਵਿੰਦਰ ਸਿੰਘ, ਮਿਸ ਚਾਰਮਿੰਗ ਜਸਪ੍ਰੀਤ ਕੌਰ ਅਤੇ ਮਿਸਟਰ ਹੈਂਡਸਮ ਸਚਿਨ ਨੂੰ ਸਨਮਾਨਿਤ ਕੀਤਾ ਗਿਆ |