ਅੰਮਿ੍ਤਸਰ, 1 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮਿ੍ਤਸਰ 'ਚ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਨੁਕਸਾਨ ਦੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇਕ ਸਿਹਤਮੰਦ, ਨਸ਼ਾ ਮੁਕਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਨਸ਼ਾ ਜਾਗਰੂਕਤਾ 'ਤੇ ਇਕ ਵਿਸ਼ੇਸ਼ ਪੋ੍ਰਗਰਾਮ ਕਰਵਾਇਆ ਗਿਆ | ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਨੇ ਨਸ਼ੇ ਦੀ ਆਦਤ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨਤੀਜਿਆਂ 'ਤੇ ਚਾਨਣਾ ਪਾਇਆ | ਅਖ਼ੀਰ 'ਚ ਸਾਰੇ ਵਿਦਿਆਰਥੀਆਂ ਦੁਆਰਾ ਇਕ ਸਿਹਤਮੰਦ ਅਤੇ ਜ਼ਿੰਮੇਵਾਰ ਜੀਵਨ ਜਿਊਣ ਦੀ ਸਹੁੰ ਵੀ ਚੱੁਕੀ |