23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

20 ਗ੍ਰਾਮ ਹੈਰੋਇਨ, 60 ਹਜ਼ਾਰ ਡਰੱਗ ਮਨੀ ਸਮੇਤ ਇਕ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 02-11-2025
ਸੁਲਤਾਨਵਿੰਡ, 1 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਅੰਮਿ੍ਤਸਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਨਸ਼ਿਆਂ ਤੇ ਲੁੱਟਾਂ ਖੋਹਾਂ ਖਿਲਾਫ ਚਲਾਈ ਗਈ ਮੁੰਹਿਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇੱਕ ਨੌਜਵਾਨ ਨੂੰ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਹੋਈ ਹੈ | ਇਸ ਮੌਕੇ ਜਾਣਕਾਰੀ ਦੇਂਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦਾ ਮੁੱਖ ਅਫ਼ਸਰ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਐੱਸ. ਆਈ. ਸੁਲੱਖਣ ਸਿੰਘ ਦੀ ਅਗਵਾਈ ਹੇਠ, ਏ. ਐੱਸ.ਆਈ. ਗੁਰਵਿੰਦਰ ਸਿੰਘ, ਏ. ਐੱਸ. ਆਈ. ਗੁਰਦੇਵ ਸਿੰਘ, ਹੌਲਦਾਰ ਮਨਿੰਦਰ ਸਿੰਘ ਅਤੇ ਸਿਪਾਹੀ ਅਕਾਸ਼ਦੀਪ ਸਿੰਘ, ਸਿਪਾਹੀ ਪਵਨਜੀਤ ਸਿੰਘ ਵਲੋਂ ਪਿੰਡ ਸੁਲਤਾਨਵਿੰਡ ਦੀ ਪੱਤੀ ਬਹਿਣੀਵਾਲ ਵਿਖੇ ਕੀਤੀ ਜਾ ਰਹੀ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਦੀ ਤਲਾਸ਼ੀ ਦੌਰਾਨ ਉਸ ਕੋਲੋਂ 20 ਗ੍ਰਾਮ ਹੈਰੋਇਨ ਤੇ 60 ਹਜ਼ਾਰ ਡਰੱਗ ਮਨੀ ਬ੍ਰਾਮਦ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ | ਪੁਲਿਸ ਵਲੋਂ ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਕਿ੍ਸ਼ਨ ਕੁਮਾਰ ਪੁੱਤਰ ਪ੍ਰਭੂ ਰਾਮ ਵਾਸੀ ਨੇੜੇ ਗੁਰਦੁਆਰਾ ਦਮਦਮਾ ਸਾਹਿਬ ਸਰਕਾਰੀ ਪਲਾਟ ਮਾਲ ਮੰਡੀ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਆਰਥੋਪੈਡਿਕ ਸਰਜਨ ਡਾ. ਰਣਜੀਤ ਸਿੰਘ ਨੂੰ ਮਿਲਿਆ ਐਕਸੀਲੈਂਸ ਐਵਾਰਡ 20 ਹਜ਼ਾਰ ਤੋਂ ਵਧੇਰੇ ਮਰੀਜ਼ਾਂ ਦੇ ਗੋਡਿਆਂ ਦੇ ਕੀ... ਅਗਲੀ ਖ਼ਬਰ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ <br/>
Ad Position 24